ਜਲੰਧਰ, 27 ਜੁਲਾਈ : Prime Punjab
22 ਜੁਲਾਈ ਨੂੰ ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ‘ਚ ਅੱਜ ਪੂਰੇ ਪੰਜਾਬ ‘ਚ ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਜਲੰਧਰ ‘ਚ ਸ਼ੇਖਾਂ ਬਾਜ਼ਾਰ, ਕਿਸ਼ਨਪੁਰਾ ਸਮੇਤ ਕਈ ਵੱਡੇ ਬਾਜ਼ਾਰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇ। ਸੜਕਾਂ ‘ਤੇ ਸੰਨਾਟਾ ਛਾਇਆ ਰਿਹਾ ਅਤੇ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ।
ਬੰਦ ਦੇ ਮੱਦੇਨਜ਼ਰ ਜਲੰਧਰ ‘ਚ ਕਈ ਸਕੂਲਾਂ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਅਤੇ ਮਾਪਿਆਂ ਨੂੰ ਮੈਸੇਜ ਰਾਹੀਂ ਸੂਚਿਤ ਕੀਤਾ ਗਿਆ। ਭਗਵਾਨ ਵਾਲਮੀਕਿ ਚੌਕ ਉਰਫ ਜੋਤੀ ਚੌਕ ‘ਤੇ ਵਾਲਮੀਕਿ ਭਾਈਚਾਰੇ ਦੇ ਲੋਕ ਇਕੱਠੇ ਹੋ ਕੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। SP ਆਕ੍ਰਿਸ਼ੀ ਜੈਨ ਨੇ ਦੱਸਿਆ ਕਿ ਸ਼ਹਿਰ ਭਰ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਾਨੂੰਨ ਵਿਵਸਥਾ ਬਣੀ ਰਹੇ।
ਸਰਕਾਰ ਵੱਲੋਂ ਬਰਨਾਲਾ ਦੇ DSP ਨੂੰ ਸਸਪੈਂਡ ਕਰਨ ਦੇ ਬਾਵਜੂਦ ਭਾਈਚਾਰੇ ਦਾ ਗੁੱਸਾ ਠੰਡਾ ਨਹੀਂ ਹੋਇਆ। ਉਨ੍ਹਾਂ ਦੀਆਂ ਦੋ ਮੁੱਖ ਮੰਗਾਂ ਹਨ – ਲਾਠੀਚਾਰਜ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀ ਅਫਸਰਾਂ-ਮੁਲਾਜ਼ਮਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਹੋਵੇ। ਪ੍ਰਬੰਧਕਾਂ ਨੇ ਸਾਰੇ ਸਮਰਥਕਾਂ ਨੂੰ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਵਿਰੋਧ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਜਨਤਾ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਹੋਵੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।