ਜਲੰਧਰ, 29 ਜੁਲਾਈ: Prime Punjab
ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ 30 ਜੁਲਾਈ ਨੂੰ ਪੰਜਾਬ ਬੰਦ ਕਰਨ ਦਾ ਐਲਾਨ SC ਆਗੂਆਂ ਵੱਲੋਂ ਕੀਤਾ ਗਿਆ ਸੀ। ਪਰ ਹੁਣ ਭਾਜਪਾ ਨੇਤਾ ਵਿਪਨ ਸਭਰਵਾਲ ਨੇ ਜਲੰਧਰ ‘ਚ ਪ੍ਰੈਸ ਕਾਨਫਰੰਸ ਕਰਕੇ ਸਾਫ਼ ਕਰ ਦਿੱਤਾ ਹੈ ਕਿ 30 ਤਾਰੀਖ ਨੂੰ ਪੰਜਾਬ ਅਤੇ ਜਲੰਧਰ ਬੰਦ ਨਹੀਂ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ 27 ਜੁਲਾਈ ਨੂੰ ਬਰਨਾਲਾ ‘ਚ ਸਫਾਈ ਕਰਮਚਾਰੀਆਂ ‘ਤੇ ਪੁਲਿਸ ਲਾਠੀਚਾਰਜ ਤੋਂ ਬਾਅਦ ਸੂਬੇ ਭਰ ‘ਚ ਰੋਸ ਪ੍ਰਦਰਸ਼ਨ ਹੋਏ ਸਨ ਅਤੇ ਪੰਜਾਬ ਬੰਦ ਕੀਤਾ ਗਿਆ ਸੀ। ਇਸ ਘਟਨਾ ਤੋਂ ਨਾਰਾਜ਼ SC ਸੰਗਠਨਾਂ ਨੇ 30 ਨੂੰ ਵੀ ਬੰਦ ਦਾ ਸੱਦਾ ਦਿੱਤਾ ਸੀ। ਵਿਪਨ ਸਭਰਵਾਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੇ ਮੁੱਦੇ ਨੂੰ ਲੈ ਕੇ ਸਮਾਜ ਦੇ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਹਨ ਅਤੇ ਗੱਲਬਾਤ ਰਾਹੀਂ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਭਾਜਪਾ ਨੇਤਾ ਨੇ ਅਪੀਲ ਕੀਤੀ ਕਿ ਫਿਲਹਾਲ ਕਿਸੇ ਤਰ੍ਹਾਂ ਦਾ ਬੰਦ ਨਾ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਅਤੇ ਸਮਾਜ ਦੇ ਨੁਮਾਇੰਦੇ ਮਿਲ ਕੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਚਾਰ ਕਰ ਰਹੇ ਹਨ। ਪ੍ਰਸ਼ਾਸਨ ਵੀ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ ਤਾਂ ਜੋ ਕਾਨੂੰਨ ਵਿਵਸਥਾ ਬਣੀ ਰਹੇ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।