ਜਲੰਧਰ/ ਅੰਮ੍ਰਿਤਸਰ, 30 ਜੁਲਾਈ : Prime Punjab
‘ਪੰਜਾਬ ਬੰਦ’ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਅੰਮ੍ਰਿਤਸਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਭੰਡਾਰੀ ਪੁਲ ‘ਤੇ ਆਵਾਜਾਈ ਰੋਕਣ ਲਈ ਬੱਝੇ ਰੱਸੇ ਦੀ ਲਪੇਟ ‘ਚ ਆਉਣ ਕਾਰਨ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਰਣਬੀਰ ਸਿੰਘ ਦੀ ਮੌਤ ਹੋ ਗਈ।
ਰਣਬੀਰ ਸਿੰਘ ARP ‘ਚ ਤਾਇਨਾਤ ਸਨ ਅਤੇ ਬਟਾਲਾ ਦੇ ਰਹਿਣ ਵਾਲੇ ਸਨ। ਡਿਊਟੀ ਖਤਮ ਹੋਣ ਤੋਂ ਬਾਅਦ ਉਹ ਐਕਟਿਵਾ ‘ਤੇ ਘਰ ਜਾ ਰਹੇ ਸਨ। ਰੱਸਾ ਨਾ ਦਿਖਣ ਕਾਰਨ ਇਹ ਉਨ੍ਹਾਂ ਦੀ ਗਰਦਨ ਨਾਲ ਟਕਰਾ ਗਿਆ। ਗੰਭੀਰ ਜ਼ਖ਼ਮੀ ਹਾਲਤ ‘ਚ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਪਹਿਲਾਂ ਉਨ੍ਹਾਂ ਨੂੰ ਘਰੋਂ ਫੋਨ ਆਇਆ ਸੀ ਕਿ ਬੇਟੇ ਨੂੰ ਸੱਟ ਲੱਗੀ ਹੈ, ਜਿਸ ਕਾਰਨ ਉਹ ਜਲਦੀ ਘਰ ਪਹੁੰਚਣਾ ਚਾਹੁੰਦੇ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਫਾਈ ਯੂਨੀਅਨ ਨੇ ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ 30 ਜੁਲਾਈ ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਸੀ। ਇਸ ਦੌਰਾਨ ਸੂਬੇ ਭਰ ‘ਚ ਆਵਾਜਾਈ ਰੋਕਣ ਲਈ ਵੱਖ-ਵੱਖ ਥਾਵਾਂ ‘ਤੇ ਰੁਕਾਵਟਾਂ ਲਾਈਆਂ ਗਈਆਂ ਸਨ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।