ਜਲੰਧਰ, 30 ਜੁਲਾਈ : Prime Punjab
ਸੂਚਨਾਂ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਅੱਜ 35 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ ਸੇਵਾਮੁਕਤ ਹੋ ਗਏ। ਉਨ੍ਹਾਂ ਨੇ 1991 ਵਿੱਚ ਸਹਾਇਕ ਲੋਕ ਸੰਪਰਕ ਅਧਿਕਾਰੀ ਵਜੋਂ ਵਿਭਾਗ ਵਿੱਚ ਸ਼ਾਮਲ ਹੋ ਕੇ ਆਪਣਾ ਸਫ਼ਰ ਸ਼ੁਰੂ ਕੀਤਾ ਸੀ।
ਉਨ੍ਹਾਂ ਦੇ ਸਨਮਾਨ ਵਿੱਚ ਕਰਵਾਏ ਗਏ ਵਿਦਾਇਗੀ ਸਮਾਰੋਹ ਵਿੱਚ ਸਟੇਟ ਮੀਡੀਆ ਮੁਖੀ ਬਲਤੇਜ ਸਿੰਘ ਪੰਨੂ, ਮੁੱਖ ਮੰਤਰੀ ਦੇ ਓਐਸਡੀ ਅਮਨਜੋਤ ਸਿੰਘ ਅਤੇ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਪੁਨੀਤ ਗੋਇਲ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਹੋਏ। ਸਾਰਿਆਂ ਨੇ ਉਨ੍ਹਾਂ ਦੀ ਪੇਸ਼ੇਵਰ ਕੁਸ਼ਲਤਾ ਅਤੇ ਸਮਰਪਣ ਦੀ ਸ਼ਲਾਘਾ ਕੀਤੀ।
ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਸ਼ਿਖਾ ਨੇਹਰਾ ਨੇ ਹਮੇਸ਼ਾ ਨਿਡਰਤਾ ਅਤੇ ਤਨਦੇਹੀ ਨਾਲ ਕੰਮ ਕੀਤਾ। ਅਮਨਜੋਤ ਸਿੰਘ ਨੇ ਉਨ੍ਹਾਂ ਨੂੰ ਨਵੇਂ ਪੀਆਰ ਅਧਿਕਾਰੀਆਂ ਲਈ ਰੋਲ ਮਾਡਲ ਦੱਸਿਆ। ਪੁਨੀਤ ਗੋਇਲ ਨੇ ਕਿਹਾ ਕਿ ਵਿਭਾਗ ਉਨ੍ਹਾਂ ਦੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖੇਗਾ।
ਸੇਵਾਮੁਕਤ ਹੋਣ ਮੌਕੇ ਸ਼ਿਖਾ ਨੇਹਰਾ ਨੇ ਆਪਣੇ 35 ਸਾਲਾਂ ਦੇ ਸਫ਼ਰ ਨੂੰ ਯਾਦ ਕੀਤਾ ਅਤੇ ਕਿਹਾ ਕਿ ਇਸ ਦੌਰਾਨ ਵਿਭਾਗ ਦੇ ਕੰਮਕਾਜ ਖਾਸ ਕਰਕੇ ਤਕਨਾਲੋਜੀ ਵਿੱਚ ਬਹੁਤ ਬਦਲਾਅ ਆਏ ਹਨ। ਉਨ੍ਹਾਂ ਇਸ ਨਿੱਘੀ ਵਿਦਾਇਗੀ ਲਈ ਵਿਭਾਗ ਦਾ ਧੰਨਵਾਦ ਕੀਤਾ। ਸਮਾਰੋਹ ਵਿੱਚ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।



More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।