ਜਲੰਧਰ, 01 ਅਗਸਤ : Prime Punjab
ਚੰਡੀਗੜ੍ਹ ਦੇ ਸੈਕਟਰ-42 ਵਿੱਚ ਸ਼ਨੀਵਾਰ ਨੂੰ ਪ੍ਰਾਪਰਟੀ ਵਿਵਾਦ ਦੌਰਾਨ ਵਾਪਰੀ ਫਾਇਰਿੰਗ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਰਾਜਿੰਦਰ ਕੌਰ ਕੌੜਾ ਵਜੋਂ ਹੋਈ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਅਦਾਲਤ ਦੇ ਹੁਕਮਾਂ ਤਹਿਤ ਇੱਕ ਕੋਠੀ ਦਾ ਕਬਜ਼ਾ ਖਾਲੀ ਕਰਵਾਉਣ ਲਈ ਰਾਜਿੰਦਰ ਕੌਰ ਮੌਕੇ ‘ਤੇ ਪੁੱਜੀ ਸੀ।
ਦੋਸ਼ ਹੈ ਕਿ ਕੋਠੀ ‘ਤੇ ਕਬਜ਼ਾ ਰੱਖੀ ਬੈਠੇ ਵਕੀਲ ਜੇ.ਪੀ.ਐਸ. ਚੱਢਾ ਨੇ ਆਪਣੀ ਲਾਇਸੈਂਸੀ ਦੋਨਾਲੀ ਨਾਲ ਰਾਜਿੰਦਰ ਕੌਰ ‘ਤੇ ਗੋਲੀ ਚਲਾ ਦਿੱਤੀ। ਗੋਲੀ ਉਸਦੇ ਮੂੰਹ ‘ਤੇ ਲੱਗੀ। ਤੁਰੰਤ PGI ਚੰਡੀਗੜ੍ਹ ਲਿਜਾਏ ਜਾਣ ਤੋਂ ਬਾਅਦ ਉਸਦੀ ਮੌਤ ਹੋ ਗਈ। ਵਕੀਲ ਅਤੇ ਔਰਤ ਦੇ ਪਰਿਵਾਰ ਵਿਚਾਲੇ ਇਸ ਕੋਠੀ ਨੂੰ ਲੈ ਕੇ ਪਹਿਲਾਂ ਤੋਂ ਹੀ ਝਗੜਾ ਚੱਲ ਰਿਹਾ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਫਾਇਰਿੰਗ ਕਿਨ੍ਹਾਂ ਹਾਲਾਤਾਂ ਵਿੱਚ ਹੋਈ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।