Director : Birkamal Singh Walia
Editor : Jatin Kumar Sahota
ਜਲੰਧਰ, 01 ਜਲੰਧਰ : Prime Punjab
ਕਮਿਸ਼ਨਰੇਟ ਪੁਲਿਸ ਜਲੰਧਰ ਨੂੰ ਸ਼ੁੱਕਰਵਾਰ ਨੂੰ ਬਾਬਰੀਕ ਚੌਕ ਨੇੜੇ, ਥਾਣਾ ਡਵੀਜ਼ਨ ਨੰਬਰ-5 ਦੇ ਅਧੀਨ ਇੱਕ ਲਾਸ਼ ਮਿਲਣ ਦੀ ਸੂਚਨਾ ਮਿਲੀ।
ਏਸੀਪੀ ਵੈਸਟ ਅਤੀਸ਼ ਭਾਟੀਆ, ਪੀਪੀਐਸ ਨੇ ਦੱਸਿਆ ਕਿ ਸੂਚਨਾ ਮਿਲਦੇ ਸਾਰ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮੁੱਢਲੀ ਜਾਂਚ ਕੀਤੀ। ਮ੍ਰਿਤਕ ਦੇ ਆਲੇ-ਦੁਆਲੇ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਸਮਾਨ ਨਹੀਂ ਮਿਲਿਆ।
ਸਥਾਨਕ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਕਾਫੀ ਸਮੇਂ ਤੋਂ ਨੇੜਲੇ ਪਾਰਕ ‘ਚ ਰਹਿੰਦਾ ਸੀ। ਉਹ ਬੇਰੁਜ਼ਗਾਰ ਸੀ, ਉਸਦਾ ਕੋਈ ਜਾਣਿਆ-ਪਛਾਣਿਆ ਪਰਿਵਾਰਕ ਮੈਂਬਰ ਨਹੀਂ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਉਹ ਬਿਮਾਰ ਵੀ ਚੱਲ ਰਿਹਾ ਸੀ।
ਲਾਸ਼ ਨੂੰ ਪਛਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਦਿੱਤਾ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।