Director : Manvir Singh Walia
Editor : Jatin Kumar Sahota
ਜਲੰਧਰ, 03 ਅਗਸਤ : Prime Punjab
ਭਾਰਗੋ ਕੈਂਪ ਥਾਣਾ ਅਧੀਨ ਪੈਂਦੇ ਅਵਤਾਰ ਨਗਰ ਇਲਾਕੇ ‘ਚੋਂ 2 ਅਗਸਤ ਦੀ ਰਾਤ ਕਰੀਬ 11 ਵਜੇ ਇੱਕ ਨੌਜਵਾਨ ਦੇ ਅਗਵਾ ਹੋਣ ਦੀ ਸੂਚਨਾ ਮਿਲੀ। ਇਸ ਸਬੰਧੀ DIAL 112 ‘ਤੇ ਕਾਲ ਕਰਕੇ ਪਰਿਵਾਰ ਵੱਲੋਂ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਸੀ।
ਸੂਚਨਾ ਮਿਲਦੇ ਸਾਰ ਹੀ ਏ.ਸੀ.ਪੀ. ਵੈਸਟ ਆਤਿਸ਼ ਭਾਟੀਆ ਦੀ ਨਿਗਰਾਨੀ ‘ਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਤੁਰੰਤ ਕਾਰਵਾਈ ਕੀਤੀ। ਪੁਲਿਸ ਟੀਮਾਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੇਜ਼ੀ ਨਾਲ ਅਪਰੇਸ਼ਨ ਚਲਾਇਆ।
ਪੁਲਿਸ ਦੀ ਸੁਚੇਤ ਕਾਰਵਾਈ ਸਦਕਾ ਅਗਵਾ ਹੋਏ ਨੌਜਵਾਨ ਨੂੰ ਸਫਲਤਾਪੂਰਵਕ ਲੱਭ ਕੇ ਬਚਾ ਲਿਆ ਗਿਆ। ਉਸਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਿਆ ਅਤੇ ਉਸਨੂੰ ਸੁਰੱਖਿਅਤ ਉਸਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਦੇ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।