Director : Manvir Singh Walia
Editor : Jatin Kumar Sahota
ਜਲੰਧਰ, 04 ਅਗਸਤ: Prime Punjab
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਬੁੱਡਾ ਮਾਲ ਇਲਾਕੇ ‘ਚ ਵਾਪਰੀ ਗੋਲੀਬਾਰੀ ਦੀ ਘਟਨਾ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਹ ਘਟਨਾ ਭਾਰਗੋ ਕੈਂਪ ਥਾਣਾ ਦੇ ਅਧਿਕਾਰ ਖੇਤਰ ਅਧੀਨ ਵਾਪਰੀ ਹੈ।
ਪੁਲਿਸ ਅਨੁਸਾਰ ਬੁੱਡਾ ਮਾਲ ਦੇ ਨੇੜੇ ਗੋਲੀਬਾਰੀ ਦੀ ਰਿਪੋਰਟ ਮਿਲਣ ਤੋਂ ਬਾਅਦ ਭਾਰਗੋ ਕੈਂਪ ਪੁਲਿਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਹਾਲਾਂਕਿ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।
ਕਮਿਸ਼ਨਰੇਟ ਪੁਲਿਸ ਨੇ ਕਿਹਾ ਹੈ ਕਿ ਇਲਾਕੇ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।
ਪੁਲਿਸ ਨੇ ਲੋਕਾਂ ਨੂੰ ਘਬਰਾਉਣ ਦੀ ਬਜਾਏ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਕਿਸੇ ਕੋਲ ਵੀ ਇਸ ਘਟਨਾ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਭਾਰਗੋ ਕੈਂਪ ਥਾਣਾ ਜਾਂ 112 ਹੈਲਪਲਾਈਨ ‘ਤੇ ਸੰਪਰਕ ਕਰ ਸਕਦਾ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।