Director : Manvir Singh Walia
Editor : Jatin Kumar Sahota
ਜਲੰਧਰ/ ਅੰਮ੍ਰਿਤਸਰ : Prime Punjab
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ISI ਸਮਰਥਿਤ ਸਰਹੱਦ ਪਾਰ ਦੇ 2 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਦੇ ਹੋਏ 9 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ‘ਚ 4 ਨਾਬਾਲਗ ਵੀ ਸ਼ਾਮਲ ਹਨ।
ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਗੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੋਤਲ ਬੰਬ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਵੱਲੋਂ ਨੌਜਵਾਨਾਂ ਨੂੰ ਭਰਤੀ ਕਰਨ ਅਤੇ ਸੁਰੱਖਿਆ ਥਾਵਾਂ ਦੀ ਰੇਕੀ ਕਰਨ ਦਾ ਕੰਮ ਦਿੱਤਾ ਗਿਆ ਸੀ।
ਜਾਂਚ ‘ਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਰੇਲਵੇ ਟਰੈਕਾਂ ਨੇੜੇ ਕੈਮਰੇ ਲਗਾ ਕੇ ਉਨ੍ਹਾਂ ਦੀ ਫੁਟੇਜ ਵਿਦੇਸ਼ੀ ਹੈਂਡਲਰਾਂ ਨੂੰ ਭੇਜੀ ਸੀ। ਪੁਲਿਸ ਦਾ ਮੰਨਣਾ ਹੈ ਕਿ ਇਸ ਰਾਹੀਂ ਉਹ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਾ ਚਾਹੁੰਦੇ ਸਨ।
ਮੋਹਕਮਪੁਰਾ, ਏਅਰਪੋਰਟ ਅਤੇ C-ਡਵੀਜ਼ਨ ਥਾਣਿਆਂ ‘ਚ ਕੇਸ ਦਰਜ ਕਰ ਲਏ ਗਏ ਹਨ। ਪੁਲਿਸ ਹੁਣ ਨੈੱਟਵਰਕ ਦੇ ਬਾਕੀ ਮੈਂਬਰਾਂ, ਵਿੱਤੀ ਸਰੋਤਾਂ ਅਤੇ ਹੋਰ ਸੰਭਾਵਿਤ ਸਾਜ਼ਿਸ਼ਾਂ ਦੀ ਜਾਂਚ ਕਰ ਰਹੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।