ਜਲੰਧਰ, 07 ਅਗਸਤ : Prime Punjab
ਜਨਤਾ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਚਲਾਨ ਕੱਟਣ ਵਾਲੀ ਪੁਲਿਸ ਹੀ ਜਦੋਂ ਨਿਯਮ ਤੋੜੇ ਤਾਂ ਸਵਾਲ ਉੱਠਣਾ ਲਾਜ਼ਮੀ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਤਸਵੀਰਾਂ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਵਰਦੀ ਵਿੱਚ ਪਲੈਟੀਨਾ ਮੋਟਰਸਾਈਕਲ ਨੰਬਰ *PB08DK9405* ਚਲਾਉਂਦੇ ਦੇਖਿਆ ਜਾ ਸਕਦਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਾਜ਼ਮ ਦੇ ਸਿਰ ‘ਤੇ ਹੈਲਮੈਟ ਨਹੀਂ ਹੈ ਅਤੇ ਉਹ ਸੜਕ ‘ਤੇ ਆਮ ਤੌਰ ‘ਤੇ ਗੱਡੀ ਚਲਾ ਰਿਹਾ ਹੈ।
ਤਸਵੀਰਾਂ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਮੁਲਾਜ਼ਮ ਬਿਨਾਂ ਹੈਲਮੈਟ ਦੇ ਹੀ ਬਾਈਕ ਚਲਾ ਰਿਹਾ ਹੈ, ਜਦਕਿ ਰੋਜ਼ਾਨਾ ਆਮ ਲੋਕਾਂ ਦੇ ਬਿਨਾਂ ਹੈਲਮੈਟ ਦੇ ਚਲਾਨ ਕੱਟੇ ਜਾਂਦੇ ਹਨ।
ਲੋਕਾਂ ਦਾ ਕਹਿਣਾ ਹੈ ਕਿ “ਜੇਕਰ ਕਾਨੂੰਨ ਦੇ ਰਾਖੇ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ ਤਾਂ ਆਮ ਜਨਤਾ ‘ਤੇ ਕੀ ਅਸਰ ਪਵੇਗਾ?” ਪੁਲਿਸ ਨੂੰ ਲੋਕਾਂ ਲਈ ਮਿਸਾਲ ਬਣਨਾ ਚਾਹੀਦਾ ਹੈ, ਨਾ ਕਿ ਨਿਯਮ ਤੋੜਨ ਦੀ।
ਹੁਣ ਦੇਖਣਾ ਇਹ ਹੋਵੇਗਾ ਕਿ ਉੱਚ ਅਧਿਕਾਰੀ ਇਸ ਮਾਮਲੇ ‘ਤੇ ਕੀ ਕਾਰਵਾਈ ਕਰਦੇ ਹਨ।




More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।