Pages

Pages

ਆਜ਼ਾਦੀ ਦਿਵਸ ਤੋਂ ਪਹਿਲਾਂ ਜਲੰਧਰ ਦਿਹਾਤੀ ‘ਚ ਸੁਰੱਖਿਆ ਸਖ਼ਤ: SSP ਵੱਲੋਂ ਖੁਦ ਜਾਇਜ਼ਾ, ਨਾਈਟ ਡੋਮੀਨੇਸ਼ਨ ਅਤੇ ਨਾਕਾਬੰਦੀ ਤੇਜ਼।

Director : Manvir Singh Walia 

Editor : Jatin Kumar Sahota 

ਜਲੰਧਰ, 08 ਅਗਸਤ : Prime Punjab 

ਆਜ਼ਾਦੀ ਦਿਵਸ 2026 ਦੇ ਮੱਦੇਨਜ਼ਰ SSP ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹੇ ਭਰ ‘ਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। SSP ਨੇ ਖੁਦ ਜ਼ਮੀਨੀ ਪੱਧਰ ‘ਤੇ ਚੈਕਿੰਗ ਮੁਹਿੰਮਾਂ, ਪੁਲਿਸ ਤਾਇਨਾਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਜ਼ਿਲ੍ਹੇ ਦੇ ਸਾਰੇ ਸਬ-ਡਵੀਜ਼ਨਾਂ ਕਰਤਾਰਪੁਰ, ਨਕੋਦਰ, ਫਿਲੌਰ, ਸ਼ਾਹਕੋਟ, ਆਦਮਪੁਰ ‘ਚ ਵਿਸ਼ੇਸ਼ ਚੈਕਿੰਗ ਮੁਹਿੰਮਾਂ, ਨਾਈਟ ਡੋਮੀਨੇਸ਼ਨ, ਨਾਕਾਬੰਦੀ ਅਤੇ ਗਸ਼ਤ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਮੁੱਖ ਬਾਜ਼ਾਰਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਧਾਰਮਿਕ ਸਥਾਨਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਬਾਰੀਕੀ ਨਾਲ ਚੈਕਿੰਗ ਹੋ ਰਹੀ ਹੈ। ਜ਼ਿਲ੍ਹੇ ਦੇ ਦਾਖ਼ਲਾ-ਨਿਕਾਸ ਪੁਆਇੰਟਾਂ ‘ਤੇ ਵੀ ਵਿਸ਼ੇਸ਼ ਨਾਕੇ ਲਗਾਏ ਗਏ ਹਨ।

ਰਾਤ ਸਮੇਂ ਅਪਰਾਧਿਕ ਅਨਸਰਾਂ ‘ਤੇ ਨਜ਼ਰ ਰੱਖਣ ਲਈ ਨਾਈਟ ਡੋਮੀਨੇਸ਼ਨ ਵਧਾਈ ਗਈ ਹੈ। ਇਸ ਤੋਂ ਇਲਾਵਾ 24 ਘੰਟੇ ERV ਐਮਰਜੈਂਸੀ ਰਿਸਪਾਂਸ ਵਾਹਨ ਜ਼ਿਲ੍ਹੇ ਭਰ ‘ਚ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਐਮਰਜੈਂਸੀ ‘ਚ ਤੁਰੰਤ ਮਦਦ ਮਿਲ ਸਕੇ। ਸਾਰੀ ਕਾਰਵਾਈ DSP ਨਰਿੰਦਰ ਔਜਲਾ, ਉਂਕਾਰ ਬਰਾੜ, ਭਾਰਤ ਲੱਧੜ, ਸਰਵਣ ਬੱਲ ਅਤੇ ਰਾਜੀਵ ਕੁਮਾਰ ਦੀ ਨਿਗਰਾਨੀ ਹੇਠ ਹੋ ਰਹੀ ਹੈ।

ਜਲੰਧਰ ਦਿਹਾਤੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ। ਐਮਰਜੈਂਸੀ ਲਈ 112 ਹੈਲਪਲਾਈਨ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਪੁਲਿਸ ਨੇ ਕਿਹਾ ਕਿ ਆਜ਼ਾਦੀ ਦਿਵਸ ਸ਼ਾਂਤਮਈ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।