Director : Manvir Singh Walia
Editor : Jatin Kumar Sahota
ਜਲੰਧਰ, 8 ਅਗਸਤ: Prime Punjab
ਅੱਜ ਸਵੇਰੇ ਜਲੰਧਰ ਦੇ ਮਕਸੂਦਾਂ ਬਾਈਪਾਸ ਹਾਈਵੇਅ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦੁਰਘਟਨਾ ‘ਚ ਸਵਿਫਟ ਕਾਰ ਸਵਾਰ 3 ਨੌਜਵਾਨਾਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਤੇਜ਼ ਰਫ਼ਤਾਰ ਕਾਰ ਅੱਗੇ ਤੋਂ ਆ ਰਹੇ ਟਰੱਕ ਨਾਲ ਜ਼ੋਰਦਾਰ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਕਾਬੂ ਤੋਂ ਬਾਹਰ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਟੱਕਰ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਮੌਕੇ ‘ਤੇ ਛੱਡ ਕੇ ਫ਼ਰਾਰ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮਾਰੇ ਗਏ ਨੌਜਵਾਨਾਂ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਹਾਦਸੇ ਕਾਰਨ ਹਾਈਵੇਅ ‘ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਪੁਲਸ ਨੇ ਕਰੇਨ ਦੀ ਮਦ ਨਾਲ ਕਾਰ ਅਤੇ ਟਰੱਕ ਨੂੰ ਹਟਾ ਕੇ ਰਸਤਾ ਖੁਲਵਾਇਆ। ਪੁਲਸ ਹੁਣ ਸੀਸੀਟੀਵੀ ਕੈਮਰਿਆਂ ਦੀ ਮਦ ਨਾਲ ਫ਼ਰਾਰ ਟਰੱਕ ਚਾਲਕ ਦੀ ਭਾਲ ਕਰ ਰਹੀ ਹੈ।





More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।