Director : Manvir Singh Walia
Editor ; Jatin Kumar Sahota
ਜਲੰਧਰ, 08 ਅਗਸਤ : Prime Punjab
ਜਲੰਧਰ ਪੁਲਿਸ ਕਮਿਸ਼ਨਰੇਟ ਨੇ ਸ਼ਹਿਰ ‘ਚ ਵੱਧ ਰਹੀਆਂ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ‘ਤੇ ਵੱਡੀ ਕਾਰਵਾਈ ਕੀਤੀ ਹੈ। ਥਾਣਾ ਨਵੀਂ ਬਾਰਾਦਰੀ ਦੀ ਪੁਲਿਸ ਨੇ ਮੁਖਬਰ ਦੀ ਸੂਚਨਾ ‘ਤੇ ਕਾਰਵਾਈ ਕਰਦੇ ਹੋਏ 2 ਮੁਲਜ਼ਮਾਂ ਨੂੰ ਚੋਰੀਸ਼ੁਦਾ ਸਕੂਟਰੀ ਸਮੇਤ ਕਾਬੂ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਿਵੇਕ ਕੁਮਾਰ ਪੁੱਤਰ ਬੁੱਧਦੇਵ ਰਵਿਦਾਸ ਵਾਸੀ ਗਲੀ ਨੰਬਰ 3 ਸ਼ੀਤਲ ਨਗਰ ਅਤੇ ਦੀਪਕ ਕੁਮਾਰ ਪੁੱਤਰ ਰਾਮ ਪ੍ਰਸਾਦ ਵਾਸੀ ਸ਼ੀਤਲ ਨਗਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮਾਂ ਦੀ ਉਮਰ 20-20 ਸਾਲ ਹੈ।
ਇਹ ਕਾਰਵਾਈ ਪੁਲਿਸ ਕਮਿਸ਼ਨਰ ਸ੍ਰੀ ਸਿਕੰਦਰ ਸਿੰਘ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਸੀ.ਪੀ ਇਨਵੈਸਟੀਗੇਸ਼ਨ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ-1 ਸ੍ਰੀ ਆਕਾਸ਼ ਜੈਨ ਆਈ.ਪੀ.ਐਸ ਅਤੇ ਏ.ਸੀ.ਪੀ ਸੈਂਟਰਲ ਸ੍ਰੀ ਰਾਜੇਸ਼ ਠਾਕੁਰ ਦੀ ਨਿਗਰਾਨੀ ਹੇਠ ਕੀਤੀ ਗਈ। ਏ.ਐਸ.ਆਈ ਦਿਲਬਾਗ ਸਿੰਘ ਨੂੰ ਮਿਲੀ ਸੂਚਨਾ ਅਨੁਸਾਰ ਦੋਵੇਂ ਮੁਲਜ਼ਮ ਅੱਜ ਵੀ ਚੋਰੀ ਕੀਤੀ ਸਕੂਟਰੀ ਪਲੇਜ਼ਰ ‘ਤੇ ਸਵਾਰ ਹੋ ਕੇ ਬੱਸ ਸਟੈਂਡ ਜਲੰਧਰ ਵੱਲ ਜਾ ਰਹੇ ਸਨ। ਪੁਲਿਸ ਨੇ ਜਲੰਧਰ ਕੈਂਟ ਵਾਲੀ ਸੜਕ ‘ਤੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਚੋਰੀਸ਼ੁਦਾ ਸਕੂਟਰੀ ਨੰਬਰ PB08BL6746, ਇੱਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਅਤੇ 2 ਚੋਰੀਸ਼ੁਦਾ ਮੋਬਾਈਲ ਫੋਨ – ਮਾਰਕਾ Redmi 5G ਅਤੇ Infinix ਬਰਾਮਦ ਕੀਤੇ ਹਨ। ਪੁਲਿਸ ਨੇ ਮੁਕੱਦਮਾ ਨੰਬਰ 175 ਮਿਤੀ 07.08.2026 ਜੁਰਮ 303(2), 317(2) BNS ਥਾਣਾ ਨਵੀਂ ਬਾਰਾਦਰੀ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਦੋਵੇਂ ਮੁਲਜ਼ਮ ਆਦਤਨ ਅਪਰਾਧੀ ਹਨ ਅਤੇ ਉਨ੍ਹਾਂ ‘ਤੇ ਪਹਿਲਾਂ ਵੀ ਥਾਣਾ ਡਵੀਜ਼ਨ ਨੰਬਰ 1 ਜਲੰਧਰ ‘ਚ ਮੁਕੱਦਮਾ ਨੰਬਰ 196 ਮਿਤੀ 12.10.2025 ਜੁਰਮ 331(2), 305, 317(2), 3(5) BNS ਦੇ ਤਹਿਤ ਕੇਸ ਦਰਜ ਹੈ। ਪੁਲਿਸ ਹੁਣ ਇਨ੍ਹਾਂ ਤੋਂ ਹੋਰ ਵਾਰਦਾਤਾਂ ਅਤੇ ਚੋਰੀ ਕੀਤੇ ਗਏ ਸਮਾਨ ਬਾਰੇ ਪੁੱਛਗਿੱਛ ਕਰ ਰਹੀ ਹੈ। ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ‘ਚ ਅਪਰਾਧਾਂ ‘ਤੇ ਨਕੇਲ ਕਸਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰੱਖਣ ਦਾ ਐਲਾਨ ਕੀਤਾ ਹੈ।



More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।