ਜਲੰਧਰ/ ਫਿਰੋਜ਼ਪੁਰ, 09 ਅਗਸਤ : Prime Punjab
ਜ਼ਿਲ੍ਹੇ ‘ਚ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਸੀ.ਆਈ.ਏ ਸਟਾਫ ਜ਼ੀਰਾ ਅਤੇ ਥਾਣਾ ਮੱਲਾਂਵਾਲਾ ਪੁਲਿਸ ਦੀ ਗੈਂਗਸਟਰਾਂ ਦੇ 2 ਗੁਰਗਿਆਂ ਨਾਲ ਮੁੱਠਭੇੜ ਹੋਈ। ਜਵਾਬੀ ਕਾਰਵਾਈ ‘ਚ ਦੋਵੇਂ ਦੋਸ਼ੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਮੁਤਾਬਕ ਸਬ-ਇੰਸਪੈਕਟਰ ਗੁਰਮੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਜੀਤ ਸਿੰਘ ਵਾਸੀ ਤਲਵੰਡੀ ਸ਼ੋਭਾ ਪੱਟੀ ਅਤੇ ਦਿਲਬਾਗ ਸਿੰਘ ਵਾਸੀ ਜੋਗੀਵਾਲਾ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਲਾਕੇ ‘ਚ ਘੁੰਮ ਰਹੇ ਹਨ। ਇਹ ਦੋਵੇਂ ਕਈ ਅਪਰਾਧਿਕ ਮਾਮਲਿਆਂ ‘ਚ ਲੋੜੀਂਦੇ ਹਨ ਅਤੇ ਗੈਂਗਸਟਰਾਂ ਲਈ ਗੁਰਗੇ ਦਾ ਕੰਮ ਕਰਦੇ ਹਨ।
ਡੀ.ਐੱਸ.ਪੀ ਜ਼ੀਰਾ ਦੇ ਨਿਰਦੇਸ਼ਾਂ ‘ਤੇ ਨਾਕਾਬੰਦੀ ਦੌਰਾਨ ਜਦੋਂ ਪੁਲਿਸ ਨੇ ਮੋਟਰਸਾਈਕਲ ਸਵਾਰ ਇਨ੍ਹਾਂ ਦੋਵਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲ਼ੀਆਂ ਪੁਲਿਸ ਗੱਡੀ ਨੂੰ ਵੀ ਲੱਗੀਆਂ ਪਰ ਸਾਰੇ ਮੁਲਾਜ਼ਮ ਸੁਰੱਖਿਅਤ ਬਚ ਗਏ। ਪੁਲਿਸ ਦੀ ਜਵਾਬੀ ਕਾਰਵਾਈ ‘ਚ ਦੋਵੇਂ ਜ਼ਖ਼ਮੀ ਹੋ ਗਏ।
ਮੌਕੇ ਤੋਂ 2 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ ਹਨ। ਐੱਸ.ਐੱਸ.ਪੀ ਨੇ ਕਿਹਾ ਕਿ ਜ਼ਖ਼ਮੀ ਦੋਵਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਇਹ ਪਤਾ ਲੱਗ ਸਕੇ ਕਿ ਇਹ ਕਿਹੜੇ ਗੈਂਗਸਟਰ ਲਈ ਕੰਮ ਕਰਦੇ ਸਨ ਅਤੇ ਹੋਰ ਕਿਹੜੀਆਂ ਵਾਰਦਾਤਾਂ ‘ਚ ਸ਼ਾਮਲ ਹਨ। ਪੁਲਿਸ ਨੇ ਕਿਹਾ ਕਿ ‘ਆਪ੍ਰੇਸ਼ਨ ਪ੍ਰਹਾਰ’ ਅਧੀਨ ਅਪਰਾਧੀਆਂ ਖਿਲਾਫ ਕਾਰਵਾਈ ਜਾਰੀ ਰਹੇਗੀ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।