Pages

Pages

AGTF Punjab ਅਤੇ ਲੁਧਿਆਣਾ ਪੁਲਿਸ ਦੀ ਸਾਂਝੀ ਕਾਰਵਾਈ: ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ ਕਤਲ ਕੇਸ ਦੇ 2 ਦੋਸ਼ੀ ਗ੍ਰਿਫਤਾਰ, ਗਲੌਕ ਪਿਸਤੌਲ ਬਰਾਮਦ।

Director : Manvir Singh Walia 

Editor : Jatin Kumar Sahota 

ਜਲੰਧਰ/ ਲੁਧਿਆਣਾ, 10 ਅਗਸਤ : Prime Punjab

ਪੰਜਾਬ AGTF ਨੇ ਕਮਿਸ਼ਨਰੇਟ ਲੁਧਿਆਣਾ ਪੁਲਿਸ ਨਾਲ ਮਿਲ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ ਕਤਲ ਕੇਸ ‘ਚ ਲੋੜੀਂਦੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ 1 ਗਲੌਕ 9mm ਪਿਸਤੌਲ ਅਤੇ 1 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤਾ ਗਿਆ।

 

ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਇੱਕ ਦੋਸ਼ੀ ਦਾ ਅਪਰਾਧਿਕ ਰਿਕਾਰਡ ਹੈ। ਉਸ ‘ਤੇ ਕਤਲ ਦੀ ਕੋਸ਼ਿਸ਼ ਅਤੇ NDPS ਐਕਟ ਸਮੇਤ ਕਈ ਮਾਮਲੇ ਦਰਜ ਹਨ। ਦੋਸ਼ੀ ਲੁਧਿਆਣਾ ‘ਚ ਇੱਕ ਸਥਾਨਕ ਗੈਂਗ ਵੀ ਚਲਾ ਰਿਹਾ ਸੀ।

 

ਇਸ ਸਬੰਧ ‘ਚ ਥਾਣਾ ਟਿੱਬਾ, ਲੁਧਿਆਣਾ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਗੈਂਗ ਦੇ ਹੋਰ ਸਾਥੀਆਂ ਅਤੇ ਹਥਿਆਰਾਂ ਦੇ ਸਰੋਤ ਬਾਰੇ ਪੁੱਛਗਿੱਛ ਕਰ ਰਹੀ ਹੈ।

 

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਨੂੰ ਖਤਮ ਕਰਨ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਪੁਲਿਸ ਦਾ ਮਕਸਦ ਪੰਜਾਬ ‘ਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।