ਜਲੰਧਰ, 13 ਅਗਸਤ : Prime Punjab
15 ਅਗਸਤ ਦੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ. ਦੀ ਅਗਵਾਈ ਹੇਠ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਪੁਲਿਸ ਕਪਤਾਨ ਤਫ਼ਤੀਸ਼ ਵਿਨੀਤ ਆਹਲਾਵਤ, ਆਈ.ਪੀ.ਐੱਸ., ਪੁਲਿਸ ਕਪਤਾਨ ਸਥਾਨਿਕ ਮੁਕੇਸ਼ ਕੁਮਾਰ, ਪੀ.ਪੀ.ਐੱਸ. ਸਮੇਤ ਸਮੂਹ ਡੀ.ਐੱਸ.ਪੀ. ਅਤੇ ਥਾਣਾ ਮੁਖੀ ਸ਼ਾਮਲ ਹੋਏ।
SSP ਨੇ ਅਧਿਕਾਰੀਆਂ ਨੂੰ ਸਮਾਗਮਾਂ ਨੂੰ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਕਰਵਾਉਣ ਲਈ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਸਪੈਸ਼ਲ ਨਾਕਾਬੰਦੀਆਂ, ਫਲੈਗ ਮਾਰਚ, ਨਾਈਟ ਡੋਮੀਨੇਸ਼ਨ ਅਭਿਆਨ, ਐਂਟੀ-ਸੈਬੋਟਾਜ ਚੈਕਿੰਗ ਅਤੇ ਗਸ਼ਤ ਨੂੰ ਹੋਰ ਤੇਜ਼ ਕੀਤਾ ਜਾਵੇ।
ਹਰਵਿੰਦਰ ਸਿੰਘ ਵਿਰਕ ਨੇ ਸੰਵੇਦਨਸ਼ੀਲ ਥਾਵਾਂ, ਸਰਕਾਰੀ ਅਦਾਰਿਆਂ, ਸਕੂਲ-ਕਾਲਜਾਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਧਾਰਮਿਕ ਸਥਾਨਾਂ ਅਤੇ ਭੀੜ-ਭਾੜ ਵਾਲੇ ਇਲਾਕਿਆਂ ‘ਤੇ ਵਿਸ਼ੇਸ਼ ਨਜ਼ਰ ਰੱਖਣ ਲਈ ਕਿਹਾ। ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ।
SSP ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ 15 ਅਗਸਤ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਭਾਵਸ਼ਾਲੀ ਟ੍ਰੈਫਿਕ ਪ੍ਰਬੰਧ ਅਤੇ ਐਮਰਜੈਂਸੀ ਰਿਸਪਾਂਸ ਲਈ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।