ਜਲੰਧਰ/ ਅੰਮ੍ਰਿਤਸਰ, 14ਅਗਸਤ : Prime Punjab
12 ਅਗਸਤ ਦੀ ਰਾਤ ਕਰੀਬ 11 ਵਜੇ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਦੇ ਬਾਹਰ ਗੋਲੀ ਚੱਲਣ ਦੀ ਘਟਨਾ ਵਾਪਰੀ। ਗੋਲੀ ਚੱਲਣ ਦੀ ਆਵਾਜ਼ ਘਰ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ‘ਚ ਵੀ ਕੈਦ ਹੋ ਗਈ ਹੈ।
ਘਟਨਾ ਦੀ ਸੂਚਨਾ ਮਿਲਦੇ ਸਾਰ ਪੁਲਿਸ ਮੌਕੇ ‘ਤੇ ਪਹੁੰਚੀ। ਤਲਾਸ਼ੀ ਦੌਰਾਨ ਘਰ ਦੇ ਬਾਹਰੋਂ ਇੱਕ ਖਾਲੀ ਕਾਰਤੂਸ ਦਾ ਖੋਲ ਬਰਾਮਦ ਹੋਇਆ। ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਦੀ ਖੜ੍ਹੀ ਕਾਰ ‘ਤੇ ਵੀ ਗੋਲੀਆਂ ਦੇ ਨਿਸ਼ਾਨ ਸਾਫ਼ ਦੇਖੇ ਗਏ।
ਪੁਲਿਸ ਨੇ ਤੁਰੰਤ ਇਲਾਕੇ ਦੀ ਨਾਕਾਬੰਦੀ ਕਰਕੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ‘ਚ ਲੈ ਲਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੁਟੇਜ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇੱਕ ਉੱਚ ਧਾਰਮਿਕ ਅਹੁਦੇ ‘ਤੇ ਰਹਿ ਚੁੱਕੇ ਸ਼ਖਸੀਅਤ ਦੇ ਘਰ ਬਾਹਰ ਇਸ ਤਰ੍ਹਾਂ ਫਾਇਰਿੰਗ ਹੋਣ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।



More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।