Pages

Pages

15 ਅਗਸਤ ਤੋਂ ਪਹਿਲਾਂ ਜਲੰਧਰ ਦਿਹਾਤੀ ‘ਚ ਸੁਰੱਖਿਆ ਟਾਈਟ: 700 ਪੁਲਿਸ ਮੁਲਾਜ਼ਮ ਤਾਇਨਾਤ, ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਨਿਗਰਾਨੀ।

Director : Manvir Singh Walia 

Editor : Jatin kumar Sahota 

ਜਲੰਧਰ, 14 ਅਗਸਤ : Prime Punjab 

ਸੁਤੰਤਰਤਾ ਦਿਵਸ 2026 ਨੂੰ ਲੈ ਕੇ ਜਲੰਧਰ ਦਿਹਾਤੀ ਪੁਲਿਸ ਨੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਹਨ। ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ, ਐਸ.ਪੀ. ਵਿਨੀਤ ਅਹਲਾਵਤ ਅਤੇ ਐਸ.ਪੀ. ਮੁਕੇਸ਼ ਕੁਮਾਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ‘ਚ ਫਲੈਗ ਮਾਰਚ, ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਸਮਾਗਮਾਂ ਦੀ ਸ਼ਾਂਤੀਪੂਰਨ ਸਮਾਪਤੀ ਲਈ ਲਗਭਗ 700 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਸੀਨੀਅਰ ਅਧਿਕਾਰੀਆਂ ਨੇ ਖੁਦ ਜ਼ਮੀਨੀ ਪੱਧਰ ‘ਤੇ ਸੁਰੱਖਿਆ ਦਾ ਜਾਇਜ਼ਾ ਲਿਆ। ਕਰਤਾਰਪੁਰ, ਨਕੋਦਰ, ਫਿਲੌਰ, ਸ਼ਾਹਕੋਟ ਅਤੇ ਆਦਮਪੁਰ ਸਬ-ਡਵੀਜ਼ਨਾਂ ‘ਚ ਡੀਐਸਪੀਜ਼ ਦੀ ਅਗਵਾਈ ਹੇਠ ਫਲੈਗ ਮਾਰਚ ਕੱਢੇ ਗਏ। ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਧਾਰਮਿਕ ਸਥਾਨਾਂ ‘ਤੇ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਸ਼ਹੀਦੀ ਸਮਾਰਕਾਂ ਅਤੇ ਮਹਾਨ ਸ਼ਖਸੀਅਤਾਂ ਦੇ ਬੁੱਤਾਂ ਦੀ ਸੁਰੱਖਿਆ ਲਈ ਵੀ ਵਾਧੂ ਪ੍ਰਬੰਧ ਕੀਤੇ ਗਏ ਹਨ।

ਜ਼ਿਲ੍ਹੇ ਭਰ ‘ਚ ਵਿਸ਼ੇਸ਼ ਨਾਕਾਬੰਦੀਆਂ ਲਗਾ ਕੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ 24 ਘੰਟੇ ਐਮਰਜੈਂਸੀ ਰਿਸਪਾਂਸ ਵਾਹਨ (ERVs) ਤਾਇਨਾਤ ਕੀਤੇ ਗਏ ਹਨ। ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪ੍ਰਬੰਧਕ ਕਮੇਟੀਆਂ ਨਾਲ ਤਾਲਮੇਲ ਵੀ ਬਣਾਇਆ ਗਿਆ ਹੈ।

ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ 15 ਅਗਸਤ ਦੇ ਸਮਾਗਮਾਂ ‘ਚ ਸ਼ਾਮਲ ਹੋਣ। ਕਿਸੇ ਵੀ ਸ਼ੱਕੀ ਗਤੀਵਿਧੀ, ਲਾਵਾਰਿਸ ਵਸਤੂ ਜਾਂ ਐਮਰਜੈਂਸੀ ਦੀ ਸੂਚਨਾ ਤੁਰੰਤ 112 ਹੈਲਪਲਾਈਨ ‘ਤੇ ਦੇਣ। ਪੁਲਿਸ ਨੇ ਕਿਹਾ ਕਿ ਲੋਕਾਂ ਦਾ ਸਹਿਯੋਗ ਹੀ ਸੁਤੰਤਰਤਾ ਦਿਵਸ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਬਣਾਉਣ ‘ਚ ਅਹਿਮ ਭੂਮਿਕਾ ਨਿਭਾਏਗਾ।