ਜਲੰਧਰ/ ਲੁਧਿਆਣਾ, 15 ਅਗਸਤ : Prime Punjab
ਲੁਧਿਆਣਾ ਦੇ ਪਿੰਡ ਈਸੜੂ ਵਿਖੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦਾ ਸ਼ਹੀਦੀ ਦਿਹਾੜਾ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਗਿਆ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਸ਼ਹੀਦ ਕਰਨੈਲ ਸਿੰਘ ਨੇ ਗੋਆ ਨੂੰ ਪੁਰਤਗਾਲੀ ਸ਼ਾਸਨ ਤੋਂ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕੀਤੀ ਸੀ।
ਇਸ ਮੌਕੇ ਦੋਵਾਂ ਮੰਤਰੀਆਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ। ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ ਲਈ ਹਮੇਸ਼ਾ ਕੁਰਬਾਨੀਆਂ ਦਿੱਤੀਆਂ ਹਨ ਅਤੇ ਸ਼ਹੀਦ ਦੀ ਵਿਰਾਸਤ ਨੌਜਵਾਨਾਂ ਲਈ ਪ੍ਰੇਰਨਾ ਹੈ।
ਮੰਤਰੀ ਚੀਮਾ ਨੇ ਦੱਸਿਆ ਕਿ ਮਾਨ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ, 70 ਹਜ਼ਾਰ ਸਰਕਾਰੀ ਨੌਕਰੀਆਂ, ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਵਰਗੀਆਂ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਗੈਂਗਸਟਰਵਾਦ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਹੈ। ਮੰਤਰੀ ਸੌਂਦ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਤੋਂ ਨੌਜਵਾਨ ਪ੍ਰੇਰਨਾ ਲੈਣ।
ਮੰਤਰੀ ਸੌਂਦ ਨੇ ਦੱਸਿਆ ਕਿ ਪਿੰਡ ਈਸੜੂ ਦੇ ਵਿਕਾਸ ਲਈ ਹੁਣ ਤੱਕ 2 ਕਰੋੜ 17 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਨਾਲ ਖੇਡ ਮੈਦਾਨ, ਲਾਇਬਰੇਰੀ, ਆਂਗਣਵਾੜੀ ਸੈਂਟਰ ਅਤੇ ਛੱਪੜਾਂ ਦੀ ਸਫ਼ਾਈ ਸਮੇਤ ਕਈ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।





More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।