ਜਲੰਧਰ/ਫਿਰੋਜ਼ਪੁਰ, 15 ਅਗਸਤ : Prime Punjab
ਫਿਰੋਜ਼ਪੁਰ ‘ਚ 80ਵੇਂ ਆਜ਼ਾਦੀ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ‘ਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ, ਡਾਕਟਰ ਅਤੇ ਸਰਕਾਰੀ ਅਧਿਕਾਰੀ ਸ਼ਾਮਲ ਸਨ।
CM ਮਾਨ ਨੇ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 5 ਪੁਲਿਸ ਮੁਲਾਜ਼ਮਾਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਪ੍ਰਦਾਨ ਕੀਤਾ। ਇਸ ਤੋਂ ਇਲਾਵਾ 20 ਪੁਲਿਸ ਮੁਲਾਜ਼ਮਾਂ ਨੂੰ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ ਗਿਆ। ਪਦਕ ਲੈਣ ਵਾਲਿਆਂ ‘ਚ ਹੈੱਡ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਪੱਧਰ ਤੱਕ ਦੇ ਅਧਿਕਾਰੀ ਸ਼ਾਮਲ ਹਨ।
ਸਟੇਟ ਐਵਾਰਡ ਲੈਣ ਵਾਲਿਆਂ ‘ਚ ਬਠਿੰਡਾ ਦੇ ਜਗਦੇਵ ਸਿੰਘ ਨੂੰ ਬਹਾਦਰੀ ਲਈ, ਅੰਮ੍ਰਿਤਸਰ ਦੇ ਡਾ. ਪਰਮਿੰਦਰ ਸਿੰਘ ਨੂੰ ਸਿਹਤ ਸੇਵਾਵਾਂ ਲਈ, ਕਪੂਰਥਲਾ ਦੇ ਤਲਵਿੰਦਰ ਸਿੰਘ ਅਤੇ ਲੁਧਿਆਣਾ ਦੇ ਸੁਖਰਾਜ ਭੁੱਲਰ ਨੂੰ ਸਾਇੰਸ ਲਈ, ਅਤੇ ਪਟਿਆਲਾ ਦੀ ਸਤਵੀਰ ਕੌਰ ਨੂੰ ਕਲਾ ਦੇ ਖੇਤਰ ‘ਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਐਵਾਰਡ ਉਨ੍ਹਾਂ ਲੋਕਾਂ ਦੀ ਸਮਰਪਿਤ ਸੇਵਾ ਨੂੰ ਮਾਨਤਾ ਹਨ ਜਿਨ੍ਹਾਂ ਨੇ ਜਨਤਕ ਹਿੱਤ ‘ਚ ਅਣਥੱਕ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਪੁਰਸਕਾਰ ਜੇਤੂਆਂ ਦਾ ਯੋਗਦਾਨ ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਦੂਜਿਆਂ ਨੂੰ ਪ੍ਰੇਰਿਤ ਕਰੇਗਾ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।