Pages

Pages

ਜਲੰਧਰ-ਪਠਾਨਕੋਟ ਹਾਈਵੇਅ ‘ਤੇ ਭਿਆਨਕ ਹਾਦਸਾ: ਕਾਰ ਦੀ ਟੱਕਰ ਨਾਲ 3 ਦੀ ਮੌਤ, 3 ਗੰਭੀਰ ਜ਼ਖ਼ਮੀ।

ਜਲੰਧਰ, 16ਅਗਸਤ : Prime Punjab 

ਅੱਜ ਦੁਪਹਿਰ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਪਿੰਡ ਚੌਲਾਂਗ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜੰਮੂ ਵੱਲ ਜਾ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਸੜਕ ਕਿਨਾਰੇ ਨਾਖਾਂ ਵੇਚ ਰਹੇ ਵਿਅਕਤੀ ਨੂੰ ਟੱਕਰ ਮਾਰੀ ਅਤੇ ਫਿਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।

ਇਸ ਹਾਦਸੇ ‘ਚ ਕਾਰ ‘ਚ ਸਵਾਰ 2 ਵਿਅਕਤੀਆਂ ਅਤੇ ਨਾਖਾਂ ਵੇਚਣ ਵਾਲੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

 

ਹਾਦਸੇ ‘ਚ ਕਾਰ ਸਵਾਰ 3 ਹੋਰ ਲੋਕ ਵੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਹਨ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

 

ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।