ਮਾਨਸਾ, 18 ਅਗਸਤ : Prime Punjab
ਜ਼ਿਲ੍ਹਾ ਮਾਨਸਾ ਦੇ ਪਿੰਡ ਨੰਗਲ ਕਲਾਂ ‘ਚ ਸਰਪੰਚੀ ਦੀਆਂ ਵੋਟਾਂ ਦੀ ਪੁਰਾਣੀ ਰੰਜਿਸ਼ ਨੇ ਖੂਨੀ ਰੂਪ ਲੈ ਲਿਆ। ਕਾਰਾਂ ‘ਚ ਆਏ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰਕੇ ਕਬੱਡੀ ਖਿਡਾਰੀ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਮਨਦੀਪ ਉਰਫ਼ ਮੰਗੂ ਪੰਡਿਤ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਅਮਨਦੀਪ ਸੋਮਵਾਰ ਸਵੇਰੇ ਮਾਨਸਾ ਸ਼ਹਿਰ ਤੋਂ ਆਪਣੇ ਪਿੰਡ ਆਇਆ ਸੀ। ਰਸਤੇ ‘ਚ ਹਮਲਾਵਰਾਂ ਨੇ ਉਸਨੂੰ ਘੇਰ ਲਿਆ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਗੰਭੀਰ ਜ਼ਖਮੀ ਹਾਲਤ ‘ਚ ਉਸਨੂੰ ਪਹਿਲਾਂ ਮਾਨਸਾ ਦੇ ਸਰਕਾਰੀ ਹਸਪਤਾਲ ਅਤੇ ਫਿਰ ਬਾਹਰ ਰੈਫਰ ਕੀਤਾ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਮੌਤ ਤੋਂ ਪਹਿਲਾਂ ਅਮਨਦੀਪ ਨੇ ਪੁਲਸ ਨੂੰ ਦੱਸਿਆ ਸੀ ਕਿ ਹਮਲਾ ਸਰਪੰਚੀ ਚੋਣਾਂ ਸਮੇਂ ਹੋਈ ਤਕਰਾਰ ਕਾਰਨ ਕੀਤਾ ਗਿਆ ਹੈ।
ਥਾਣਾ ਸਦਰ ਮਾਨਸਾ ਪੁਲਸ ਨੇ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਰੇਸ਼ਮ ਸਿੰਘ ਉਰਫ਼ ਜਿੰਦਾ ਸਮੇਤ ਖੁੱਸੂ, ਬਾਦਲ ਸਿੰਘ, ਕੁਲਦੀਪ ਸਿੰਘ ਅਤੇ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਾਲੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਡੀ.ਐੱਸ.ਪੀ. ਹਰਜਿੰਦਰ ਸਿੰਘ ਗਿੱਲ ਦਾ ਕਹਿਣਾ ਹੈ ਕਿ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।
ਮ੍ਰਿਤਕ ਅਮਨਦੀਪ ਕਬੱਡੀ ਦਾ ਚੰਗਾ ਖਿਡਾਰੀ ਸੀ ਅਤੇ ਮਜ਼ਦੂਰੀ ਕਰਦਾ ਸੀ। ਉਹ ਵਿਆਹਿਆ ਸੀ ਪਰ ਉਸਦੀ ਕੋਈ ਔਲਾਦ ਨਹੀਂ ਸੀ। ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਾਰੇ ਕਸੂਰਵਾਰ ਗ੍ਰਿਫ਼ਤਾਰ ਨਹੀਂ ਹੁੰਦੇ, ਉਹ ਅੰਤਿਮ ਸਸਕਾਰ ਨਹੀਂ ਕਰਨਗੇ। ਇਸ ਘਟਨਾ ਤੋਂ ਬਾਅਦ ਪਿੰਡ ‘ਚ ਸੋਗ ਦਾ ਮਾਹੌਲ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।