ਜਲੰਧਰ, 19 ਅਗਸਤ : Prime Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ‘ਈ.ਡੀ. ਪਾਰਟੀ’ ਕਰਾਰ ਦਿੰਦਿਆਂ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਆਪਣੇ ਸਿਆਸੀ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਈ.ਡੀ. ਅਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਗਲਤ ਵਰਤੋਂ ਕਰ ਰਹੀ ਹੈ। ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਉਨ੍ਹਾਂ ਸਿਆਸੀ ਬਦਲਾਖੋਰੀ ਦੀ ਮਿਸਾਲ ਦੱਸਿਆ।
ਪ੍ਰੈੱਸ ਕਾਨਫਰੰਸ ‘ਚ ਸੀਐੱਮ ਮਾਨ ਨੇ ਕਿਹਾ ਕਿ ਜਿਸ ਭਾਜਪਾ ਦਾ ਪੰਜਾਬ ‘ਚ ਕੋਈ ਜਨਾਧਾਰ ਨਹੀਂ, ਉਹ ਸਾਨੂੰ ਬਦਨਾਮ ਕਰਨ ਅਤੇ ਡਰਾਉਣ ਲਈ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਦਿੱਲੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਪ ਦੀ ਲੀਡਰਸ਼ਿਪ ਨੂੰ ਜੇਲ੍ਹ ‘ਚ ਡੱਕਣਾ ਵੀ ਇਸੇ ਰਣਨੀਤੀ ਦਾ ਹਿੱਸਾ ਸੀ। ਪਰ ਅਸੀਂ ਸਿਆਸੀ ਦਬਾਅ ਤੋਂ ਡਰ ਕੇ ਆਮ ਲੋਕਾਂ ਲਈ ਕੰਮ ਕਰਨਾ ਬੰਦ ਨਹੀਂ ਕਰਾਂਗੇ।
ਮਾਨ ਨੇ ਕਿਹਾ ਕਿ ਪੰਜਾਬ ਨੂੰ ਭਾਜਪਾ ਜਾਂ ਕਾਂਗਰਸ ਤੋਂ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ। ਪੰਜਾਬੀਆਂ ਨੇ ਤਿਰੰਗੇ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ। ਜਿਨ੍ਹਾਂ ਨੇ ਖੁਦ ਪੰਜਾਬ ਨੂੰ ਲੁੱਟਿਆ ਹੈ, ਉਹ ਅੱਜ ਸਾਡੇ ਤੋਂ ਸਵਾਲ ਪੁੱਛ ਰਹੇ ਹਨ। ਇਹ ਲੋਕਤੰਤਰ ਲਈ ਖਤਰਨਾਕ ਰੁਝਾਨ ਹੈ।
ਹੜ੍ਹਾਂ ਦੇ ਮੱਦੇਨਜ਼ਰ ਸੀਐੱਮ ਨੇ ਕਿਹਾ ਕਿ ਸਰਕਾਰ ਦਰਿਆਵਾਂ ਅਤੇ ਡੈਮਾਂ ‘ਚ ਪਾਣੀ ਦੇ ਪੱਧਰ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ ‘ਤੇ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਵੇ। ਉਨ੍ਹਾਂ ਇਹ ਮੁੱਦਾ ਪਹਿਲਾਂ ਹੀ ਰਾਜਪਾਲ ਕੋਲ ਉਠਾ ਦਿੱਤਾ ਹੈ, ਹੁਣ ਫੈਸਲਾ ਕੇਂਦਰ ਸਰਕਾਰ ਨੇ ਲੈਣਾ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।