ਜਲੰਧਰ, 19 ਅਗਸਤ : Prime Punjab
ਕਮਿਸ਼ਨਰੇਟ ਜਲੰਧਰ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣਾ ਡਵੀਜ਼ਨ ਨੰਬਰ-7 ਦੀ ਪੁਲਿਸ ਟੀਮ ਨੇ ਜਮਸ਼ੇਰ ਰੋਡ ਤੋਂ ਰਾਜਾ ਪੁੱਤਰ ਮੁਹੰਮਦ ਨੁਸ਼ਰਤ, ਵਾਸੀ ਵਿਹੜਾ ਸੋਹਲਖਾਨ, ਸੁਧਾਮਾ ਵਿਹਾਰ, ਰੀਬੜ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ। ਉਸ ਪਾਸੋਂ 60 ਗ੍ਰਾਮ ਹੈਰੋਇਨ, ₹2,500 ਡਰੱਗ ਮਨੀ ਅਤੇ ਇੱਕ ਦੇਸੀ ਕੱਟਾ .315 ਬੋਰ ਬਰਾਮਦ ਕੀਤਾ ਗਿਆ।
ਮੁਲਜ਼ਮ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਪੁੱਛਗਿੱਛ ਦੌਰਾਨ ਉਸਨੇ ਖੁਲਾਸਾ ਕੀਤਾ ਕਿ ਉਸ ਕੋਲ ਇੱਕ ਹੋਰ ਦੇਸੀ ਪਿਸਤੌਲ .32 ਬੋਰ ਵੀ ਹੈ ਜੋ ਉਸਨੇ ਆਰਮੀ ਇਨਕਲੇਵ, ਪਿੰਡ ਸੁਭਾਨਾ, ਜਲੰਧਰ ਨੇੜੇ ਲੁਕਾ ਕੇ ਰੱਖਿਆ ਹੋਇਆ ਸੀ। ਪੁਲਿਸ ਨੇ ਉਸ ਥਾਂ ਤੋਂ ਦੇਸੀ ਪਿਸਤੌਲ .32 ਬੋਰ ਸਮੇਤ 03 ਜ਼ਿੰਦਾ ਕਾਰਤੂਸ ਵੀ ਬਰਾਮਦ ਕਰਕੇ ਕਬਜ਼ੇ ‘ਚ ਲੈ ਲਏ। ਇਸ ਸਬੰਧੀ NDPS Act ਅਤੇ Arms Act ਦੀਆਂ ਧਾਰਾਵਾਂ ਤਹਿਤ FIR ਨੰਬਰ 198 ਮਿਤੀ 17.08.2026 ਦਰਜ ਕੀਤੀ ਗਈ।
ਗ੍ਰਿਫ਼ਤਾਰ ਮੁਲਜ਼ਮ ਰਾਜਾ ਆਦਤਨ ਅਪਰਾਧੀ ਹੈ ਅਤੇ ਉਸ ਖਿਲਾਫ ਪਹਿਲਾਂ ਵੀ 6 ਮੁਕੱਦਮੇ ਦਰਜ ਹਨ। ਇਨ੍ਹਾਂ ‘ਚ ਚੋਰੀ, ਮਾਰ-ਕੁੱਟ, NDPS Act ਅਤੇ BNS ਦੀਆਂ ਧਾਰਾਵਾਂ ਸ਼ਾਮਲ ਹਨ। ਮੁਕੱਦਮੇ ਥਾਣਾ ਭਾਰਗੋ ਕੈਂਪ, ਡਵੀਜ਼ਨ ਨੰਬਰ-7, ਡਵੀਜ਼ਨ ਨੰਬਰ-3 ਅਤੇ ਥਾਣਾ ਸਦਰ ਜਲੰਧਰ ‘ਚ ਦਰਜ ਹਨ। ਇਸ ਤੋਂ ਸਪੱਸ਼ਟ ਹੈ ਕਿ ਉਹ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਸੀ।
ਇਹ ਕਾਰਵਾਈ ਮਾਣਯੋਗ ਕਮਿਸ਼ਨਰ ਸਤਿੰਦਰ ਸਿੰਘ, IPS ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ. ਸ਼੍ਰੀਮਤੀ ਮਾਧਵੀ ਸ਼ਰਮਾ ਅਤੇ ਏ.ਸੀ.ਪੀ. ਮਨਮੋਹਨ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। ਇੰਸਪੈਕਟਰ ਰਵਿੰਦਰ ਕੁਮਾਰ, ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ-7 ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਨੂੰ ਭੱਜਣ ਦੀ ਕੋਸ਼ਿਸ਼ ਦੌਰਾਨ ਕਾਬੂ ਕੀਤਾ। ਪੁਲਿਸ ਹੁਣ ਮੁਲਜ਼ਮ ਦੇ ਨਸ਼ੇ ਦੇ ਸਪਲਾਈ ਨੈੱਟਵਰਕ ਬਾਰੇ ਹੋਰ ਜਾਂਚ ਕਰ ਰਹੀ ਹੈ।




More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।