ਤੇਲੰਗਾਨਾ, 20 ਅਗਸਤ : Prime Punjab
ਤੇਲੰਗਾਨਾ ਦੇ ਨਾਲਗੋਂਡਾ ‘ਚ 2 ਨਾਬਾਲਗ ਵਿਦਿਆਰਥੀਆਂ ਨੇ ਆਪਣੇ ਹੀ ਸਕੂਲ ਦੀ ਪ੍ਰਿੰਸੀਪਲ ਰੂਪਾ ਰੈੱਡੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਸ ਮੁਤਾਬਕ ਡਕੈਤੀ ਦੌਰਾਨ ਪਛਾਣੇ ਜਾਣ ਦੇ ਡਰੋਂ ਉਨ੍ਹਾਂ ਨੇ ਪ੍ਰਿੰਸੀਪਲ ‘ਤੇ 27 ਵਾਰ ਚਾਕੂ ਨਾਲ ਵਾਰ ਕੀਤੇ, ਜਿਸ ਕਾਰਨ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।
ਐਸਪੀ ਸ਼ਰਤ ਚੰਦਰ ਪਵਾਰ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ 15 ਦਿਨ ਪਹਿਲਾਂ ਪ੍ਰਿੰਸੀਪਲ ਨੇ ਦੋਵਾਂ ਵਿਦਿਆਰਥੀਆਂ ਦੇ ਹੋਸਟਲ ਬੈਗ ‘ਚੋਂ ਮੋਬਾਈਲ ਫੋਨ ਅਤੇ ਨਕਦੀ ਫੜੀ ਸੀ ਅਤੇ ਇਸ ਦੀ ਸੂਚਨਾ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹੋਸਟਲ ‘ਚੋਂ ਕੱਢ ਦਿੱਤਾ ਗਿਆ ਸੀ। ਇਸੇ ਅਪਮਾਨ ਦਾ ਬਦਲਾ ਲੈਣ ਲਈ ਉਨ੍ਹਾਂ ਨੇ ਇਹ ਖੌਫਨਾਕ ਕਦਮ ਚੁੱਕਿਆ।
ਪੁਲਸ ਜਾਂਚ ‘ਚ ਸਾਹਮਣੇ ਆਇਆ ਕਿ ਦੋਵਾਂ ਵਿਦਿਆਰਥੀਆਂ ਨੇ ਪਹਿਲਾਂ ਤੋਂ ਹੀ ਪ੍ਰਿੰਸੀਪਲ ਦੇ ਘਰ ਚੋਰੀ ਦੀ ਯੋਜਨਾ ਬਣਾਈ ਸੀ। ਉਨ੍ਹਾਂ ਨੇ ਚਾਕੂ ਖਰੀਦਿਆ ਅਤੇ ਇਲਾਕੇ ਦੀ ਰੇਕੀ ਵੀ ਕੀਤੀ। ਕਤਲ ਤੋਂ ਬਾਅਦ ਪੁਲਸ ਨੇ ਉਨ੍ਹਾਂ ਕੋਲੋਂ 1.54 ਲੱਖ ਰੁਪਏ ਨਕਦ ਅਤੇ ਇੱਕ ਆਈਫੋਨ ਬਰਾਮਦ ਕੀਤਾ ਹੈ।
ਐਸਪੀ ਨੇ ਦੱਸਿਆ ਕਿ ਇੱਕ ਵਿਦਿਆਰਥੀ ਨੂੰ ਸ਼ਰਾਬ ਪੀਣ ਦੀ ਆਦਤ ਲੱਗ ਗਈ ਸੀ ਅਤੇ ਉਹ ਇੱਕ ਮਹੀਨਾ ਪਹਿਲਾਂ ਗੋਆ ਵੀ ਗਿਆ ਸੀ। ਪੈਸੇ ਅਤੇ ਐਸ਼ੋ-ਆਰਾਮ ਦੀ ਜ਼ਿੰਦਗੀ ਜਿਊਣ ਦੀ ਇੱਛਾ ਨੇ ਉਨ੍ਹਾਂ ਨੂੰ ਅਪਰਾਧੀ ਬਣਾ ਦਿੱਤਾ। ਦੋਵਾਂ ਦੀ ਭੰਗ ਦੀ ਰਿਪੋਰਟ ਨੈਗੇਟਿਵ ਆਈ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।