ਅੰਮ੍ਰਿਤਸਰ, 20 ਅਗਸਤ : Prime Punjab
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਦਿਆਂ ਇੱਕੋ ਦਿਨ ‘ਚ 3 ਵੱਡੀਆਂ ਕਾਰਵਾਈਆਂ ਕੀਤੀਆਂ। ਇਸ ਦੌਰਾਨ ਪੁਲਿਸ ਨੇ ਕੁੱਲ 5 ਕਿਲੋ 569 ਗ੍ਰਾਮ ਹੈਰੋਇਨ ਸਮੇਤ 5 ਤਸਕਰਾਂ ਨੂੰ ਕਾਬੂ ਕੀਤਾ ਹੈ। ਸਾਰੇ ਮੁਲਜ਼ਮਾਂ ‘ਤੇ NDPS ਐਕਟ ਤਹਿਤ ਪਰਚੇ ਦਰਜ ਕਰ ਲਏ ਗਏ ਹਨ।
ਸਭ ਤੋਂ ਵੱਡੀ ਬਰਾਮਦਗੀ ਲੋਪੋਕੇ ਥਾਣੇ ਦੀ ਪੁਲਿਸ ਨੇ ਕੀਤੀ। ਪਿੰਡ ਵਣੀਕੇ ‘ਚ ਛਾਪੇਮਾਰੀ ਕਰਕੇ ਸੰਦੀਪ ਸਿੰਘ ਤੇ ਸੋਰਾਫੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ‘ਚ ਸਾਹਮਣੇ ਆਇਆ ਕਿ ਦੋਵੇਂ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਮੰਗਵਾ ਕੇ ਪੰਜਾਬ ‘ਚ ਸਪਲਾਈ ਕਰਦੇ ਸਨ। ਉਨ੍ਹਾਂ ਕੋਲੋਂ 4 ਕਿਲੋ ਹੈਰੋਇਨ ਮਿਲੀ ਹੈ।
ਉਧਰ ਘਰਿੰਡਾ ਪੁਲਿਸ ਨੇ ਦੋ ਹੋਰ ਕਾਰਵਾਈਆਂ ਕੀਤੀਆਂ। ਪਹਿਲੀ ‘ਚ ਬਚੀਵਿੰਡ ਵਾਸੀ ਅਰਜੁਨ ਸਿੰਘ ਨੂੰ 1 ਕਿਲੋ ਹੈਰੋਇਨ ਸਮੇਤ ਫੜਿਆ ਗਿਆ, ਜੋ ਖੇਪ ਅੱਗੇ ਪਹੁੰਚਾਉਣ ਜਾ ਰਿਹਾ ਸੀ। ਦੂਜੀ ‘ਚ ਡਿਫੈਂਸ ਨਹਿਰ ਕੋਲੋਂ ਪੈਦਲ ਜਾ ਰਹੇ ਵੰਸ਼ਦੀਪ ਸਿੰਘ ਅਤੇ ਕਰਨਦੀਪ ਸਿੰਘ ਕੋਲੋਂ 569 ਗ੍ਰਾਮ ਹੈਰੋਇਨ ਅਤੇ ਪੈਕਿੰਗ ਦਾ ਸਮਾਨ ਬਰਾਮਦ ਹੋਇਆ।
ਪੁਲਿਸ ਦਾ ਕਹਿਣਾ ਹੈ ਕਿ ਫੜੇ ਗਏ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਨਾਲ ਜੁੜੇ ਹੋਰਨਾਂ ਤਸਕਰਾਂ ਤੱਕ ਪਹੁੰਚਿਆ ਜਾ ਸਕੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।