Director : Manvir Singh Walia
Editor : Jatin Kumar Sahota
ਜਲੰਧਰ, 20 ਅਗਸਤ : Prime Punjab
ਜਲੰਧਰ ਕਮਿਸ਼ਨਰੇਟ ਪੁਲਿਸ ਨੇ 120 ਫੁੱਟ ਰੋਡ, ਬਾਬੂ ਜਗਜੀਵਨ ਰਾਮ ਚੌਕ ਨੇੜੇ ਨਸ਼ੀਲੀਆਂ ਗੋਲੀਆਂ ਵੇਚਣ ਸਬੰਧੀ ਵਾਇਰਲ ਹੋਈ ਵੀਡੀਓ ‘ਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ ਦੀ ਜਾਣਕਾਰੀ ਏਸੀਪੀ ਵੈਸਟ ਅਤਿਸ਼ ਭਾਟੀਆ, ਪੀ.ਪੀ.ਐਸ. ਜਲੰਧਰ ਨੇ ਦਿੱਤੀ।
ਪੁਲਿਸ ਨੇ ਇਸ ਮਾਮਲੇ ‘ਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਥਾਣਾ ਡਵੀਜ਼ਨ ਨੰਬਰ 5 ਅਤੇ ਥਾਣਾ ਬਸਤੀ ਬਾਵਾ ਖੇਲ ‘ਚ 2 ਵੱਖ-ਵੱਖ ਮਾਮਲੇ ਦਰਜ ਕੀਤੇ ਹਨ।
ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਸਬੰਧੀ ਕਿਸੇ ਵੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਅਨਸਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਜਾਰੀ ਰਹੇਗੀ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।