ਜਲੰਧਰ, 20 ਅਗਸਤ : Prime Punjab
ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਸ਼ਾਮ ਨੂੰ ਇਕ ਅਹਿਮ ਮੀਟਿੰਗ ਰੱਖੀ ਗਈ ਹੈ। ਇਹ ਇਕੱਤਰਤਾ ਕੁਕੜ ਪਿੰਡ ਦੇ ਪੈਟਰੋਲ ਪੰਪ ਵਿਖੇ ਸ਼ਾਮ 5 ਵਜੇ ਹੋਵੇਗੀ।
ਪ੍ਰਬੰਧਕਾਂ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਲੋਕ ਹਿਤੈਸ਼ੀ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਵਾਸੀਆਂ ਨੂੰ ਇਸ ਮੀਟਿੰਗ ‘ਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਮੀਟਿੰਗ ਦਾ ਮੁੱਖ ਉਦੇਸ਼ ਕੱਲ੍ਹ ਦੇ ਪੰਜਾਬ ਬੰਦ ਦੀ ਰੂਪ-ਰੇਖਾ ਤਿਆਰ ਕਰਨਾ ਅਤੇ ਇਸ ਨੂੰ ਸ਼ਾਂਤਮਈ ਤੇ ਸਫਲ ਬਣਾਉਣ ਲਈ ਵਿਚਾਰ-ਵਟਾਂਦਰਾ ਕਰਨਾ ਹੈ। ਸਾਰਿਆਂ ਨੂੰ ਆਪਣੇ ਕੀਮਤੀ ਸੁਝਾਅ ਦੇਣ ਲਈ ਕਿਹਾ ਗਿਆ ਹੈ।
ਵਧੇਰੇ ਜਾਣਕਾਰੀ ਲਈ 89688-63049 ਅਤੇ 97813-39013 ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।