ਲੁਧਿਆਣਾ, 22 ਅਗਸਤ : Prime Punjab
ਲੁਧਿਆਣਾ ਦੇ ਹੈਬੋਵਾਲ ਥਾਣੇ ਅਧੀਨ ਆਉਂਦੇ ਹਰਗੋਬਿੰਦ ਨਗਰ ਇਲਾਕੇ ‘ਚ ਸ਼ੁੱਕਰਵਾਰ ਦੇਰ ਰਾਤ ਸ਼ਰਾਬ ਪਾਰਟੀ ਦੌਰਾਨ ਹੋਇਆ ਮਾਮੂਲੀ ਝਗੜਾ ਖੂਨੀ ਹੋ ਗਿਆ। ਇੱਥੇ ਇੱਕ ਟੈਕਸਟਾਈਲ ਪ੍ਰਿੰਟਿੰਗ ਫੈਕਟਰੀ ਦੇ ਮਾਲਕ 40 ਸਾਲਾ ਜਤਿੰਦਰ ਰਾਜਪੂਤ ਦਾ ਉਸ ਦੇ ਹੀ ਦੋਸਤ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।
ਜਾਣਕਾਰੀ ਮੁਤਾਬਕ ਜਤਿੰਦਰ ਰਾਜਪੂਤ ਸ਼ੁੱਕਰਵਾਰ ਰਾਤ ਆਪਣੀ ਫੈਕਟਰੀ ‘ਚ ਹੀ ਦੋਸਤਾਂ ਨਾਲ ਸ਼ਰਾਬ ਪੀ ਰਿਹਾ ਸੀ। ਇਸ ਦੌਰਾਨ ਉਸ ਦੀ ਆਪਣੇ ਇੱਕ ਦੋਸਤ ਨਾਲ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਹੋ ਗਈ। ਗੁੱਸੇ ‘ਚ ਆ ਕੇ ਦੋਸ਼ੀ ਨੇ ਤੇਜ਼ਧਾਰ ਹਥਿਆਰ ਚੁੱਕ ਕੇ ਜਤਿੰਦਰ ਦੀ ਗਰਦਨ ‘ਤੇ ਲਗਾਤਾਰ ਕਈ ਵਾਰ ਕੀਤੇ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਕਤਲ ਦਾ ਖੁਲਾਸਾ ਸ਼ਨੀਵਾਰ ਸਵੇਰੇ ਹੋਇਆ। ਜਦੋਂ ਮ੍ਰਿਤਕ ਦਾ ਭਰਾ ਸਵੇਰੇ ਫੈਕਟਰੀ ਪਹੁੰਚਿਆ ਤਾਂ ਉਸ ਨੇ ਭਰਾ ਦੀ ਲਾਸ਼ ਖੂਨ ਨਾਲ ਲਥਪਥ ਪਈ ਦੇਖੀ। ਉਸ ਨੇ ਤੁਰੰਤ ਹੈਬੋਵਾਲ ਪੁਲਿਸ ਨੂੰ ਸੂਚਨਾ ਦਿੱਤੀ। ਐਸਐਚਓ ਜਸਵੀਰ ਸਿੰਘ ਮੁਤਾਬਕ ਸਵੇਰੇ ਸਾਢੇ 8 ਵਜੇ ਦੇ ਕਰੀਬ ਪੁਲਿਸ ਨੂੰ ਸੂਚਨਾ ਮਿਲੀ ਸੀ। ਮੌਕੇ ‘ਤੇ ਸੀਨੀਅਰ ਅਧਿਕਾਰੀ ਅਤੇ ਫੋਰੈਂਸਿਕ ਟੀਮ ਪਹੁੰਚੀ ਅਤੇ ਸਬੂਤ ਇਕੱਠੇ ਕੀਤੇ ਗਏ।
ਪੁਲਿਸ ਨੇ ਮ੍ਰਿਤਕ ਦੇ ਦੋਸਤ ਦੀ ਪਛਾਣ ਕਰ ਲਈ ਹੈ। ਵਾਰਦਾਤ ਤੋਂ ਬਾਅਦ ਤੋਂ ਹੀ ਦੋਸ਼ੀ ਦਾ ਮੋਬਾਈਲ ਬੰਦ ਆ ਰਿਹਾ ਹੈ। ਐਸਐਚਓ ਨੇ ਦੱਸਿਆ ਕਿ ਮੁਲਜ਼ਮ ਨੂੰ ਫੜਨ ਲਈ ਟੀਮਾਂ ਉਸ ਦੇ ਸੰਭਾਵਿਤ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਪਾਰਟੀ ‘ਚ ਮੌਜੂਦ ਹੋਰ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।