Pages

Pages

ਹੁਸ਼ਿਆਰਪੁਰ ‘ਚ ਦਿਨ-ਦਿਹਾੜੇ ਖੂਨੀ ਗੈਂਗਵਾਰ: ਰਹੀਮਪੁਰ ਅਨਾਜ ਮੰਡੀ ‘ਚ ਚੱਲੀਆਂ 16 ਗੋਲੀਆਂ, 1 ਨੌਜਵਾਨ ਦੀ ਮੌਤ, 1 ਜ਼ਖਮੀ।

ਹੁਸ਼ਿਆਰਪੁਰ, 22 ਅਗਸਤ : Prime Punjab 

ਹੁਸ਼ਿਆਰਪੁਰ ਦੀ ਰਹੀਮਪੁਰ ਅਨਾਜ ਮੰਡੀ ਵਿੱਚ ਅੱਜ ਦਿਨ-ਦਿਹਾੜੇ ਗੋਲੀਬਾਰੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਧਿਰਾਂ ਵਿਚਕਾਰ ਹੋਈ ਆਪਸੀ ਰੰਜਿਸ਼ ਤੋਂ ਬਾਅਦ ਖੂਨੀ ਝੜਪ ਹੋ ਗਈ, ਜਿਸ ਦੌਰਾਨ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ।

 

ਚਸ਼ਮਦੀਦਾਂ ਮੁਤਾਬਕ ਝੜਪ ਦੌਰਾਨ ਦੋਵਾਂ ਧਿਰਾਂ ਵੱਲੋਂ ਲਗਭਗ 16 ਰਾਊਂਡ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਮੰਡੀ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਗੋਲੀਬਾਰੀ ‘ਚ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

 

ਹਸਪਤਾਲ ‘ਚ ਜ਼ਖਮਾਂ ਦੀ ਤਾਬ ਨਾ ਸਹਿੰਦਿਆਂ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਚੱਬੇਵਾਲ ਵਜੋਂ ਹੋਈ ਹੈ। ਜਦਕਿ ਦੂਜਾ ਵਿਅਕਤੀ ਜਿਸ ਦੇ ਪੈਰ ‘ਚ ਗੋਲੀ ਲੱਗੀ ਹੈ, ਉਹ ਹਾਲੇ ਵੀ ਹਸਪਤਾਲ ‘ਚ ਜ਼ੇਰੇ ਇਲਾਜ ਹੈ।

 

ਘਟਨਾ ਦੀ ਸੂਚਨਾ ਮਿਲਦੇ ਹੀ ਹੁਸ਼ਿਆਰਪੁਰ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮੰਡੀ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਫਰਾਰ ਹੋਏ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।