ਅੰਮ੍ਰਿਤਸਰ, 23 ਅਗਸਤ : Prime Punjab
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨ ਅਤੇ 10 ਜਿੰਦਾ 9mm ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਫੜੇ ਗਏ ਦੋਸ਼ੀ ਵਿਦੇਸ਼ ‘ਚ ਬੈਠੇ ਇੱਕ ਹੈਂਡਲਰ ਦੇ ਸੰਪਰਕ ‘ਚ ਸਨ। ਉਹ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਮੰਗਵਾਉਂਦੇ ਸਨ ਅਤੇ ਫਿਰ ਪੰਜਾਬ ‘ਚ ਅੱਗੇ ਹੋਰ ਲੋਕਾਂ ਨੂੰ ਸਪਲਾਈ ਕਰਦੇ ਸਨ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।