ਜਲੰਧਰ, 23 ਅਗਸਤ : Prime Punjab
ਆਮ ਆਦਮੀ ਪਾਰਟੀ ਵੱਲੋਂ ਆਪਣੇ ਵਲੰਟੀਅਰਾਂ ਅਤੇ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਾਰੀ ਕੀਤੀ ਗਈ ਸੂਚੀ ਅਨੁਸਾਰ ਜਲੰਧਰ ਦੇ ਸੀਨੀਅਰ ਆਗੂ ਜਿੰਮੀ ਕਾਲੀਆ ਨੂੰ ਵੱਡਾ ਅਹੁਦਾ ਦਿੱਤਾ ਗਿਆ ਹੈ। ਉਨ੍ਹਾਂ ਨੂੰ GENCO (ਪਾਵਰ ਜਨਰੇਟਿੰਗ ਕੰਪਨੀ) ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਜਿੰਮੀ ਕਾਲੀਆ ਲੰਬੇ ਸਮੇਂ ਤੋਂ ‘ਆਪ’ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਸੰਗਠਨਾਤਮਕ ਗਤੀਵਿਧੀਆਂ ‘ਚ ਵਧ-ਚੜ੍ਹ ਕੇ ਹਿੱਸਾ ਲੈਂਦੇ ਰਹੇ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਜਲੰਧਰ ਦੀ ਸਿਆਸਤ ‘ਚ ਇੱਕ ਅਹਿਮ ਫੈਸਲਾ ਮੰਨਿਆ ਜਾ ਰਿਹਾ ਹੈ।
ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਜਿੰਮੀ ਕਾਲੀਆ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਭਰੋਸਾ ਉਨ੍ਹਾਂ ‘ਤੇ ਜਤਾਇਆ ਹੈ, ਉਹ ਉਸ ‘ਤੇ ਪੂਰਾ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ ਅਤੇ ਸੌਂਪੀ ਗਈ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।
ਇਸ ਨਿਯੁਕਤੀ ਦੀ ਖਬਰ ਤੋਂ ਬਾਅਦ ਜਿੰਮੀ ਕਾਲੀਆ ਦੇ ਸਮਰਥਕਾਂ ਅਤੇ ‘ਆਪ’ ਵਰਕਰਾਂ ‘ਚ ਖੁਸ਼ੀ ਦਾ ਮਾਹੌਲ ਹੈ। ਇੰਜੀਨੀਅਰਜ਼ ਐਂਡ ਬਿਲਡਿੰਗ ਡਿਜ਼ਾਈਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਜੀ. ਸੁਨੀਲ ਕਤਿਆਲ ਅਤੇ ਉਨ੍ਹਾਂ ਦੀ ਟੀਮ ਸਮੇਤ ਕਈਆਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ। ਸੋਸ਼ਲ ਮੀਡੀਆ ‘ਤੇ ਵੀ ਵਧਾਈਆਂ ਦਾ ਸਿਲਸਿਲਾ ਜਾਰੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।