ਜਲੰਧਰ, 23 ਅਗਸਤ : Prime Punjab
ਜਲੰਧਰ ਸ਼ਹਿਰ ‘ਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਨੂੰ ਲੈ ਕੇ ਭਾਜਪਾ ਨੇ ਭਗਵੰਤ ਮਾਨ ਸਰਕਾਰ ਅਤੇ ਜਲੰਧਰ ਨਗਰ ਨਿਗਮ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਜਲੰਧਰ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ‘ਚ ਭਾਜਪਾ ਆਗੂਆਂ ਨੇ ਅੱਜ ਸ਼ਹਿਰ ਦੇ ਵੱਖ-ਵੱਖ ਚੌਂਕਾਂ ‘ਤੇ ਕੂੜੇ ਦੇ ਢੇਰਾਂ ਕੋਲ ਖੜ੍ਹ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੇਅਰ ਵਨੀਤ ਧੀਰ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਦਾ ਵੀ ਵਿਰੋਧ ਕੀਤਾ ਗਿਆ।
ਸਾਬਕਾ ਮੰਤਰੀ ਮਨੋਰੰਜਨ ਕਾਲੀਆ ਤੇ ਸਾਬਕਾ MP ਸੁਸ਼ੀਲ ਰਿੰਕੂ ਨੇ ਪਲਾਜ਼ਾ ਚੌਂਕ, ਸਾਬਕਾ ਮੇਅਰ ਰਾਕੇਸ਼ ਰਾਠੌੜ ਨੇ ਰਾਮਾਮੰਡੀ ਚੌਂਕ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਨੇ ਵਿਕਾਸਪੁਰੀ, ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਤੇ ਪਾਰਸ਼ਦ ਦਲ ਦੇ ਨੇਤਾ ਮੰਜੀਤ ਟੀਟੂ ਨੇ ਬਸਤੀ ਲਾਲ ਪਹਾੜੀ ‘ਚ, ਜਦਕਿ ਸੁਸ਼ੀਲ ਸ਼ਰਮਾ ਤੇ ਅਮਰਜੀਤ ਅਮਰੀ ਨੇ ਕੂੜਾ ਡੰਪ ਨੇੜੇ ਪ੍ਰਦਰਸ਼ਨ ਕੀਤਾ।
ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਜਲੰਧਰ ਦੀ ਜਨਤਾ ਟੈਕਸ ਦਿੰਦੀ ਹੈ ਪਰ ਬਦਲੇ ‘ਚ ਉਸਨੂੰ ਗੰਦਗੀ, ਬਦਬੂ ਤੇ ਬਿਮਾਰੀਆਂ ਮਿਲ ਰਹੀਆਂ ਹਨ। ਮਨੋਰੰਜਨ ਕਾਲੀਆ ਨੇ ਕਿਹਾ ਕਿ ਚੌਂਕਾਂ-ਚੁਰਾਹਿਆਂ, ਧਾਰਮਿਕ ਸਥਾਨਾਂ ਅਤੇ ਸ਼ਹੀਦਾਂ ਦੇ ਸਮਾਰਕਾਂ ਸਾਹਮਣੇ ਵੀ ਕੂੜੇ ਦੇ ਢੇਰ ਲੱਗਣਾ ਸ਼ਰਮਨਾਕ ਹੈ। ਇਹ ਸਰਕਾਰ ਦੀ ਨਾਕਾਮੀ ਦਾ ਜਿਉਂਦਾ ਸਬੂਤ ਹੈ।
ਭਾਜਪਾ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕੂੜਾ ਨਾ ਚੁੱਕਿਆ ਗਿਆ ਤਾਂ ਬਰਸਾਤ ‘ਚ ਟਾਈਫਾਈਡ, ਮਲੇਰੀਆ, ਡੇਂਗੂ ਵਰਗੀਆਂ ਬਿਮਾਰੀਆਂ ਫੈਲ ਸਕਦੀਆਂ ਹਨ। ਸ਼ੀਤਲ ਅੰਗੂਰਾਲ ਤੇ ਮੰਜੀਤ ਟੀਟੂ ਨੇ ਕਿਹਾ ਕਿ ਨਿਗਮ ਸਿਰਫ ਫੋਟੋਆਂ ਖਿਚਵਾਉਣ ਦੀ ਬਜਾਏ ਨਿਯਮਿਤ ਸਫਾਈ ਕਰਵਾਏ।
ਭਾਜਪਾ ਨੇ ਇਹ ਵੀ ਦੋਸ਼ ਲਾਇਆ ਕਿ ਮਾਨ ਸਰਕਾਰ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੱਲਬਾਤ ਨਾਲ ਹੱਲ ਕਰਨ ਦੀ ਬਜਾਏ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਹੈ, ਜਿਸ ਦੀਆਂ ਘਟਨਾਵਾਂ ਮੋਗਾ ਸਮੇਤ ਹੋਰ ਸ਼ਹਿਰਾਂ ‘ਚ ਸਾਹਮਣੇ ਆਈਆਂ ਹਨ। ਭਾਜਪਾ ਨੇ ਐਲਾਨ ਕੀਤਾ ਕਿ ਜੇ ਸਫਾਈ ਪ੍ਰਬੰਧ ਠੀਕ ਨਾ ਹੋਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।