ਜਲੰਧਰ, 23 ਅਗਸਤ : Prime Punjab
ਜਲੰਧਰ-ਦਿਹਾਤੀ ਪੁਲਿਸ ਨੇ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਥਾਣਾ ਫਿਲੌਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ SSP ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਤੇ SP ਵਿਨੀਤ ਅਹਲਾਵਤ ਤੇ DSP ਫਿਲੌਰ ਭਾਰਤ ਮਸੀਹ ਲੱਧੜ ਦੀ ਨਿਗਰਾਨੀ ਹੇਠ ਕੀਤੀ ਗਈ।
ਗ੍ਰਿਫਤਾਰ ਮੁਲਜ਼ਮ ਦੀ ਪਛਾਣ ਦਵਿੰਦਰ ਕੁਮਾਰ ਉਰਫ ਦਵਿੰਦਰ ਪੁੱਤਰ ਸਲਿੰਦਰ ਕੁਮਾਰ ਵਾਸੀ ਮੁਹੱਲਾ ਡਾ. ਅੰਬੇਡਕਰ ਨਗਰ, ਗੜ੍ਹਾ ਰੋਡ, ਫਿਲੌਰ ਵਜੋਂ ਹੋਈ ਹੈ। SHO ਫਿਲੌਰ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਸ ਸਬੰਧੀ ਥਾਣਾ ਫਿਲੌਰ ‘ਚ FIR ਨੰਬਰ 251 ਮਿਤੀ 21.08.2026 ਨੂੰ ਧਾਰਾ 21(B)-61-85 NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ 22 ਅਗਸਤ ਨੂੰ ਅਦਾਲਤ ‘ਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਪੁਲਿਸ ਮੁਤਾਬਕ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਸ਼ੀ ਹੈਰੋਇਨ ਵੇਚਣ ਦੇ ਧੰਦੇ ‘ਚ ਸ਼ਾਮਲ ਸੀ। ਹੁਣ ਰਿਮਾਂਡ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਉਹ ਕਿੱਥੋਂ ਲਿਆਇਆ ਅਤੇ ਅੱਗੇ ਕਿਸ ਨੂੰ ਸਪਲਾਈ ਕਰਨੀ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕ ਸਾਹਮਣੇ ਆਉਣ ‘ਤੇ ਉਨ੍ਹਾਂ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।