ਮਹਾਰਾਸ਼ਟਰ, 24 ਅਗਸਤ : Prime Punjab
ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹਾ ਮਹਿਲਾ ਹਸਪਤਾਲ ‘ਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਹਸਪਤਾਲ ਦੀ ਤੀਜੀ ਮੰਜ਼ਿਲ ‘ਤੇ ਬਣੇ SNCU ਵਾਰਡ ‘ਚ ਵੈਂਟੀਲੇਟਰ ‘ਚ ਅਚਾਨਕ ਜ਼ੋਰਦਾਰ ਧਮਾਕਾ ਹੋਇਆ ਅਤੇ ਭਿਆਨਕ ਅੱਗ ਲੱਗ ਗਈ। ਧੂੰਏਂ ਨਾਲ ਦਮ ਘੁੱਟਣ ਕਾਰਨ 3 ਮਾਸੂਮ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪੂਰੇ ਹਸਪਤਾਲ ‘ਚ ਹਫੜਾ-ਦਫੜੀ ਮੱਚ ਗਈ।
ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ ਕਰੀਬ 3:30 ਵਜੇ ਵਾਪਰੀ, ਜਦੋਂ ਵਾਰਡ ‘ਚ ਕੁੱਲ 39 ਬੱਚੇ ਦਾਖਲ ਸਨ। ਧਮਾਕੇ ਦੀ ਆਵਾਜ਼ ਇੰਨੀ ਜ਼ੋਰਦਾਰ ਸੀ ਕਿ ਪੂਰਾ ਹਸਪਤਾਲ ਕੰਬ ਉੱਠਿਆ। ਡਿਊਟੀ ‘ਤੇ ਮੌਜੂਦ ਡਾਕਟਰਾਂ ਅਤੇ ਸਟਾਫ ਨੇ ਤੁਰੰਤ ਬਹਾਦਰੀ ਦਿਖਾਉਂਦਿਆਂ ਬਾਕੀ 36 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਧੂੰਏਂ ਨਾਲ ਪ੍ਰਭਾਵਿਤ ਹੋਏ 6 ਬੱਚਿਆਂ ਨੂੰ ਤੁਰੰਤ ਸੁਪਰ ਸਪੈਸ਼ਲਿਟੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਗ NICU ਦੇ ਉਸ ਹਿੱਸੇ ‘ਚ ਲੱਗੀ ਜਿੱਥੇ ਬਾਹਰੋਂ ਆਏ ਬੱਚਿਆਂ ਨੂੰ ਰੱਖਿਆ ਜਾਂਦਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ PWD ਦੀ ਬਿਜਲੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਦੁਖਦਾਈ ਘਟਨਾ ‘ਤੇ ਮਹਾਰਾਸ਼ਟਰ ਦੇ ਮਾਲ ਮੰਤਰੀ ਅਤੇ ਅਮਰਾਵਤੀ ਦੇ ਸਰਪ੍ਰਸਤ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਘਟਨਾ ਦੀ ਵਿਸਤ੍ਰਿਤ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।