Pages

Pages

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਨਸ਼ਾ ਤਸਕਰੀ ਦਾ ਮਾਡਿਊਲ ਬੇਨਕਾਬ – 10 ਕਿਲੋ ਹੈਰੋਇਨ ਸਮੇਤ 3 ਤਸਕਰ ਕਾਬੂ।

ਅੰਮ੍ਰਿਤਸਰ, 25 ਅਗਸਤ  : Prime Punjab 

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 3 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਅਤੇ 1 ਪਿਸਤੌਲ .30 ਬੋਰ ਬਰਾਮਦ ਕੀਤਾ ਹੈ।

 

ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਨੈੱਟਵਰਕ ਪਾਕਿਸਤਾਨ ਬੈਠੇ ਤਸਕਰਾਂ ਵੱਲੋਂ ਚਲਾਇਆ ਜਾ ਰਿਹਾ ਸੀ ਅਤੇ ਡਰੋਨ ਰਾਹੀਂ ਹੈਰੋਇਨ ਦੀ ਖੇਪ ਭਾਰਤੀ ਸਰਹੱਦ ‘ਚ ਸੁੱਟੀ ਜਾਂਦੀ ਸੀ। ਫੜੇ ਗਏ ਮੁਲਜ਼ਮ ਇਸ ਖੇਪ ਨੂੰ ਅੱਗੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸਪਲਾਈ ਕਰਨ ਵਾਲੇ ਸਨ।

 

ਪੁਲਿਸ ਨੇ ਥਾਣਾ ਲੋਪੋਕੇ ਵਿਖੇ NDPS ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਤਿੰਨਾਂ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਦੇ ਅਗਲੇ-ਪਿਛਲੇ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ।

 

ਡੀਜੀਪੀ ਪੰਜਾਬ ਨੇ ਇਸ ਸਫਲਤਾ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਸ਼ਲਾਘਾ ਕੀਤੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਹੱਦ ਪਾਰੋਂ ਹੋ ਰਹੀ ਤਸਕਰੀ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ।