ਜਲੰਧਰ, 26 ਅਗਸਤ : Prime Punjab
ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਲੰਬੇ ਸਮੇਂ ਤੋਂ ਥਾਣਿਆਂ ਵਿੱਚ ਖੜ੍ਹੇ ਵਾਹਨਾਂ ਦੇ ਨਿਪਟਾਰੇ ਲਈ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਸ੍ਰੀ ਧਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏਡੀਸੀਪੀ ਟ੍ਰੈਫਿਕ ਸ੍ਰੀ ਗੁਰਬਾਜ ਸਿੰਘ ਤੇ ਏਸੀਪੀ ਟ੍ਰੈਫਿਕ ਸ੍ਰੀ ਅਜੈ ਸਿੰਘ ਦੀ ਨਿਗਰਾਨੀ ਹੇਠ ਇਹ ਨਿਲਾਮੀ ਕੀਤੀ ਗਈ।
ਜਾਣਕਾਰੀ ਅਨੁਸਾਰ ਵੱਖ-ਵੱਖ ਥਾਣਿਆਂ ਦੇ ਮੁਕੱਦਮਿਆਂ ਵਿੱਚ ਜ਼ਬਤ ਅਤੇ ਮੋਟਰ ਵਹੀਕਲ ਐਕਟ ਦੀ ਧਾਰਾ 207 ਤਹਿਤ ਫੜ੍ਹੇ ਗਏ ਕੁੱਲ 1909 ਵਾਹਨਾਂ ਦੀ ਅੱਜ ਮਿਤੀ 26 ਅਗਸਤ 2026 ਨੂੰ ਪੁਲਿਸ ਲਾਈਨ ਜਲੰਧਰ ਵਿਖੇ ਖੁੱਲ੍ਹੀ ਬੋਲੀ ਰਾਹੀਂ ਨਿਲਾਮੀ ਕੀਤੀ ਗਈ। ਇਹ ਪੂਰੀ ਪ੍ਰਕਿਰਿਆ ਸਬੰਧਤ ਅਫਸਰਾਂ ਦੀ ਮੌਜੂਦਗੀ ਵਿੱਚ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੀ ਗਈ।
ਇਸ ਨਿਲਾਮੀ ਪ੍ਰਕਿਰਿਆ ਵਿੱਚ ਕੁੱਲ 32 ਬੋਲੀਕਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਾਰੇ ਵਾਹਨ ਸਕਰੈਪ ਵਜੋਂ ਖਰੀਦੇ ਗਏ। ਨਿਲਾਮੀ ਤੋਂ ਪ੍ਰਾਪਤ ਹੋਣ ਵਾਲੀ ਕੁੱਲ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਪੁਲਿਸ ਵੱਲੋਂ ਦੱਸਿਆ ਗਿਆ ਕਿ ਬਾਕੀ ਬਚਦੇ ਵਾਹਨਾਂ ਦੇ ਨਿਪਟਾਰੇ ਦੀ ਕਾਰਵਾਈ ਵੀ ਪ੍ਰਗਤੀ ਅਧੀਨ ਹੈ।
ਪੁਲਿਸ ਕਮਿਸ਼ਨਰੇਟ ਦਾ ਮੁੱਖ ਉਦੇਸ਼ ਥਾਣਿਆਂ ਅਤੇ ਪੁਲਿਸ ਯਾਰਡ ਵਿੱਚ ਖੜ੍ਹੇ ਲਾਵਾਰਿਸ ਅਤੇ ਬੇਕਾਰ ਵਾਹਨਾਂ ਦਾ ਨਿਪਟਾਰਾ ਕਰਕੇ ਰਿਕਾਰਡ ਨੂੰ ਸੁਚਾਰੂ ਬਣਾਉਣਾ ਅਤੇ ਜਗ੍ਹਾ ਦਾ ਬਿਹਤਰ ਉਪਯੋਗ ਕਰਨਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਜ਼ਬਤ ਵਾਹਨਾਂ ਨੂੰ ਜਲਦ ਤੋਂ ਜਲਦ ਸਬੰਧਤ ਥਾਣੇ ਵਿੱਚ ਪਹੁੰਚ ਕਰਕੇ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਰਿਲੀਜ਼ ਕਰਵਾ ਲੈਣ।





More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।