ਜਲੰਧਰ, 27 ਅਗਸਤ : Prime Punjab
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਅੱਜ CGC ਯੂਨੀਵਰਸਿਟੀ ਝੰਜੇੜੀ, ਮੋਹਾਲੀ ਵਿਖੇ 8ਵਾਂ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਅੱਜ ਤੋਂ 6 ਸੌ ਸਾਲ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਕਿਰਤ, ਸਮਾਨਤਾ ਤੇ ਮਨੁੱਖੀ ਮਾਣ-ਸਨਮਾਨ ਦਾ ਸੰਦੇਸ਼ ਦਿੱਤਾ।
ਮੰਤਰੀ ਸੌਂਦ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਲਾਲਚ ਤੋਂ ਦੂਰ ਰਹਿਣ, ਆਪਣੀਆਂ ਲੋੜਾਂ ਤੱਕ ਸੀਮਤ ਰਹਿਣ ਅਤੇ ਚੰਗੀਆਂ ਕਿਤਾਬਾਂ ਪੜ੍ਹਨ ਦੀ ਆਦਤ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 3100 ਖੇਡ ਸਟੇਡੀਅਮ ਬਣਾ ਰਹੀ ਹੈ, ਜਿਨ੍ਹਾਂ ‘ਚੋਂ 1000 ਮੁਕੰਮਲ ਹੋ ਚੁੱਕੇ ਹਨ ਅਤੇ ਅਜਿਹੇ ਸੈਮੀਨਾਰਾਂ ਰਾਹੀਂ ਅਧਿਆਤਮਿਕ ਸੇਧ ਵੀ ਦਿੱਤੀ ਜਾ ਰਹੀ ਹੈ।
ਮੰਤਰੀ ਨੇ ਜਾਣਕਾਰੀ ਦਿੱਤੀ ਕਿ 650ਵੇਂ ਪ੍ਰਕਾਸ਼ ਪੁਰਬ ਲਈ ਸਰਕਾਰ ਨੇ ਸ਼ੁਰੂਆਤੀ ਤੌਰ ‘ਤੇ 100 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸੂਬੇ ਭਰ ‘ਚ ਕੀਰਤਨ ਦਰਬਾਰ, ਡਰੋਨ ਸ਼ੋਅ, ਸ਼ੋਭਾ ਯਾਤਰਾਵਾਂ ਕਰਵਾਈਆਂ ਜਾਣਗੀਆਂ। ਨਾਲ ਹੀ ਜਲੰਧਰ ਦੇ ਡੇਰਾ ਬੱਲਾਂ ਨੇੜੇ 25 ਕਰੋੜ ਦੀ ਲਾਗਤ ਨਾਲ ਸੈਂਟਰ ਆਫ ਐਕਸੀਲੈਂਸ ਦੀ ਤਰਜ਼ ‘ਤੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣ ਰਿਹਾ ਹੈ, ਜਿਸ ਦੀ ਜ਼ਮੀਨ ‘ਤੇ ਹੀ 11 ਕਰੋੜ ਖਰਚ ਹੋਏ ਹਨ।
ਇਸ ਮੌਕੇ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰ ਹੀਰਾ ਜੀ ਨੇ ਕਿਹਾ ਕਿ ਗੁਰੂ ਜੀ ਦਾ ਬੇਗਮਪੁਰਾ ਦਾ ਸੰਕਲਪ ਅਜਿਹੇ ਸਮਾਜ ਦੀ ਕਲਪਨਾ ਹੈ ਜਿੱਥੇ ਜਾਤ-ਰੰਗ ਦਾ ਵਿਤਕਰਾ ਨਾ ਹੋਵੇ। AAP SC ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਵਾਈਸ ਚਾਂਸਲਰ ਡਾ. ਵਿਨੈ ਗੋਇਲ ਨੇ ਵੀ ਕਿਹਾ ਕਿ AI ਦੇ ਦੌਰ ‘ਚ ਵੀ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ ਹਨ।




More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।