ਪੰਜਾਬ, 28 ਅਗਸਤ : Prime Punjab
ਰੱਖੜ ਪੁੰਨਿਆ ਦੇ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜਿਤ ਦੇ ਯੂਥ ਪ੍ਰਧਾਨ ਸ. ਗੁਰਜੀਤ ਸਿੰਘ ਤਲਵੰਡੀ ਨੇ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਦੀ ਲੀਡਰਸ਼ਿਪ ਨਾਲ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਪੰਜਾਬ ਦੀ ਖੁਸ਼ਹਾਲੀ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਗੱਲਬਾਤ ਕਰਦਿਆਂ ਤਲਵੰਡੀ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਅਤੇ ਵੱਡੇ ਪੱਧਰ ‘ਤੇ ਹੋ ਰਹੇ ਧਰਮ ਪਰਿਵਰਤਨ ਦੀ ਗੰਭੀਰ ਮਾਰ ਹੇਠ ਹੈ। ਇਹ ਸਿਰਫ ਸਿਆਸੀ ਮੁੱਦਾ ਨਹੀਂ, ਸਗੋਂ ਪੰਥਕ ਪਛਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦਾ ਸਵਾਲ ਹੈ। ਉਨ੍ਹਾਂ ਕਿਹਾ ਕਿ ਵੰਡੀਆਂ ਹੋਈਆਂ ਪੰਥਕ ਤਾਕਤਾਂ ਦੇ ਵੱਖ-ਵੱਖ ਸਟੇਜਾਂ ਤੇ ਧੜੇ ਦੇਖ ਕੇ ਦੁੱਖ ਹੁੰਦਾ ਹੈ, ਜਿਵੇਂ ਗੁਰੂ ਨਾਨਕ ਕਾਲ ‘ਚ 22 ਝੂਠੇ ਦਾਅਵੇਦਾਰ ਸਨ, ਅੱਜ ਵੀ ਉਹੀ ਹਾਲ ਹੈ।
ਤਲਵੰਡੀ ਨੇ ਕਿਹਾ ਕਿ ਸਿੱਖ ਸੰਸਥਾਵਾਂ ਕਿਸੇ ਇੱਕ ਪਰਿਵਾਰ ਦੀ ਜਾਇਦਾਦ ਨਹੀਂ, ਇਹ ਕੌਮ ਦੀ ਸਾਂਝੀ ਵਿਰਾਸਤ ਹਨ। ਇੱਕ ਪਰਿਵਾਰ ਦੇ ਲੰਬੇ ਕਬਜ਼ੇ ਨੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕੀਤਾ, ਸਿੱਖ ਸਿਧਾਂਤਾਂ ਨੂੰ ਖੋਰਾ ਲਾਇਆ ਅਤੇ ਪੰਜਾਬ ਦੇ ਸਿਆਸੀ-ਸਮਾਜਿਕ ਪਤਨ ‘ਚ ਵੱਡੀ ਭੂਮਿਕਾ ਨਿਭਾਈ। ਉਨ੍ਹਾਂ ਸਾਰੀਆਂ ਪੰਥਕ ਤਾਕਤਾਂ ਨੂੰ 2 ਦਸੰਬਰ 2024 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਭਾਵਨਾ ਅਨੁਸਾਰ ਨਿੱਜੀ ਹਿੱਤ ਛੱਡ ਕੇ ਇਕਜੁੱਟ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਕੋਟ, ਯੂਥ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਐਡਵੋਕੇਟ ਅਮ੍ਰਿਤਪਾਲ ਸਿੰਘ ਸੋਹਲ, ਜਸਪ੍ਰੀਤ ਸਿੰਘ ਕਪੂਰ ਪਿੰਡ, ਮਲਕੀਤ ਸਿੰਘ ਹੁੰਦਲ, ਅਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਜਗਤਾਰ ਸਿੰਘ ਗਿੱਲ, ਸਤਿੰਦਰ ਸਿੰਘ ਰਿਆੜ ਸਮੇਤ ਵੱਡੀ ਗਿਣਤੀ ‘ਚ ਆਗੂ ਤੇ ਵਰਕਰ ਹਾਜ਼ਰ ਸਨ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।