ਫਰੀਦਕੋਟ, 28 ਅਗਸਤ : Prime Punjab
ਫਰੀਦਕੋਟ ਪੁਲਿਸ ਨੇ ‘ਕਰਾਈਮ ਜ਼ੀਰੋ ਟੋਲਰੈਂਸ’ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਐਸਪੀ ਇਨਵੈਸਟੀਗੇਸ਼ਨ ਨਰਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਗੁਰਬੰਸ ਸਿੰਘ ਬੈਸ ਦੀ ਅਗਵਾਈ ਅਤੇ ਡੀਐਸਪੀ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਥਾਣਾ ਸਿਟੀ-2 ਦੀ ਟੀਮ ਨੇ 27 ਅਗਸਤ ਨੂੰ ਮਿਲੀ ਅੰਨ੍ਹੀ ਲਾਸ਼ ਦੀ ਗੁੱਥੀ 24 ਘੰਟੇ ‘ਚ ਸੁਲਝਾ ਦਿੱਤੀ।
ਦਰਅਸਲ 27 ਅਗਸਤ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਕਰੀਬ 60 ਸਾਲਾ ਅਣਪਛਾਤੀ ਔਰਤ ਦੀ ਅਰਧ-ਨਗਨ ਹਾਲਤ ‘ਚ ਲਾਸ਼ ਪਈ ਹੈ। ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਅਕਲਪ੍ਰੀਤ ਸਿੰਘ ਅਤੇ ਡੀਐਸਪੀ ਮੌਕੇ ‘ਤੇ ਪਹੁੰਚੇ ਅਤੇ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ।
ਅੰਨ੍ਹੇ ਕਤਲ ਨੂੰ ਟਰੇਸ ਕਰਨ ਲਈ ਐਸਐਸਪੀ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਸੀਸੀਟੀਵੀ ਫੁਟੇਜ ਅਤੇ ਟੈਕਨੀਕਲ ਸਬੂਤਾਂ ਦੀ ਮਦਦ ਨਾਲ ਪੁਲਿਸ ਨੇ ਮੁਲਜ਼ਮ ਦੀ ਪਛਾਣ ਰਾਜੂ ਪੁੱਤਰ ਬਿਹਾਰੀ ਲਾਲ ਵਾਸੀ ਭੋਲੂਵਾਲਾ ਰੋਡ, ਜੋਤ ਰਾਮ ਕਲੋਨੀ ਫਰੀਦਕੋਟ (50 ਸਾਲ) ਵਜੋਂ ਕੀਤੀ ਅਤੇ ਉਸਨੂੰ 24 ਘੰਟੇ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਲਿਆ।
ਪੁਲਿਸ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਨੇ ਪਹਿਲਾਂ ਔਰਤ ਨਾਲ ਜਬਰ-ਜਨਾਹ ਕੀਤਾ ਅਤੇ ਫਿਰ ਸਬੂਤ ਮਿਟਾਉਣ ਲਈ ਇੱਟ ਨਾਲ ਸਿਰ ਅਤੇ ਸਰੀਰ ‘ਤੇ ਵਾਰ ਕਰਕੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ, ਜਦਕਿ ਮ੍ਰਿਤਕ ਔਰਤ ਦੀ ਪਛਾਣ ਲਈ ਪੁਲਿਸ ਯਤਨ ਕਰ ਰਹੀ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।