Director : Manvir Singh Walia
Editor : Jatin Kumar Sahota
ਜਲੰਧਰ, 31 ਅਗਸਤ : Prime Punjab
ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਸਤਿੰਦਰ ਸਿੰਘ, ਆਈ.ਪੀ.ਐਸ. ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ. ਜੋਨ-2 ਸ੍ਰੀਮਤੀ ਮਾਧਵੀ ਸ਼ਰਮਾ, ਪੀ.ਪੀ.ਐਸ. ਤੇ ਏ.ਸੀ.ਪੀ. ਨਾਰਥ ਸ੍ਰੀ ਆਤਿਸ਼ ਭਾਟੀਆ, ਪੀ.ਪੀ.ਐਸ. ਦੀ ਨਿਗਰਾਨੀ ਹੇਠ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਨਜਾਇਜ਼ ਸ਼ਰਾਬ ਦੀ ਵਿਕਰੀ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਇੰਸਪੈਕਟਰ ਜੈ ਇੰਦਰ ਸਿੰਘ ਦੀ ਟੀਮ ਨੇ ਮੁਖਬਰ ਖਾਸ ਦੀ ਇਤਲਾਹ ‘ਤੇ ਕਾਰਵਾਈ ਕਰਦਿਆਂ ਬਾਬਾ ਕਾਹਨ ਦਾਸ ਨਗਰ ਤੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਪੁਲਿਸ ਨੇ ਦੋਸ਼ੀ ਤਰਸੇਮ ਸਿੰਘ ਉਰਫ ਸੇਮਾ ਪੁੱਤਰ ਬੂਆ ਦਾਸ ਵਾਸੀ ਮਕਾਨ ਨੰਬਰ 03, ਗਲੀ ਨੰਬਰ 01, ਬਾਬਾ ਕਾਹਨ ਦਾਸ ਨਗਰ ਜਲੰਧਰ ਕੋਲੋਂ 8 ਬੋਤਲਾਂ ਬਲੈਕ ਲੇਬਲ, 10 ਬੋਤਲਾਂ ਬੈਲੇਨਟਾਈਨ ਵਿਸਕੀ ਅਤੇ 4 ਬੋਤਲਾਂ ਜੇਮਸਨ ਵਿਸਕੀ, 3 ਹੁੱਕਾ ਚਿਲਮ, 3 ਹੁੱਕਾ ਪਾਈਪ ਸਮੇਤ 10,71,990/- ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 1 ਐਪਲ ਮੋਬਾਇਲ ਫੋਨ, 1 ਐਪਲ ਟੈਬ, 1 ਸੈਮਸੰਗ ਮੋਬਾਇਲ, 2 ਸੋਨੇ ਦੀਆਂ ਵਾਲੀਆਂ, 4 ਸੋਨੇ ਦੀਆਂ ਅੰਗੂਠੀਆਂ ਅਤੇ 2 ਹੋਰ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਬਸਤੀ ਬਾਵਾ ਖੇਲ ਵਿਖੇ ਮੁਕੱਦਮਾ ਨੰਬਰ 252 ਮਿਤੀ 30.08.2026 ਅ/ਧ 61-1-14 Excise Act, 4-A, 21-A COTPA Act 2018, 318(4) BNS ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਾਬੂ ਦੋਸ਼ੀ ਤਰਸੇਮ ਸਿੰਘ ਪਹਿਲਾਂ ਵੀ ਕਈ ਵਾਰ ਜੁਰਮ ਕਰ ਚੁੱਕਾ ਹੈ। ਉਸਦੇ ਖਿਲਾਫ ਪਹਿਲਾਂ 6 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ 3 ਮਾਮਲੇ Excise Act ਦੇ ਅਤੇ 2 ਮਾਮਲੇ ਲੜਾਈ-ਝਗੜੇ ਦੇ ਹਨ। ਪੁਲਿਸ ਹੁਣ ਇਸਦੇ ਪਿਛਲੇ ਰਿਕਾਰਡ ਅਤੇ ਬਰਾਮਦ ਹੋਈ ਵੱਡੀ ਨਗਦੀ ਦੇ ਸਰੋਤ ਦੀ ਜਾਂਚ ਕਰ ਰਹੀ ਹੈ।
ਕਮਿਸ਼ਨਰ ਪੁਲਿਸ ਜਲੰਧਰ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਨਜਾਇਜ਼ ਸ਼ਰਾਬ ਦੀ ਵਿਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।