ਜਲੰਧਰ, 31 ਅਗਸਤ : Prime Punjab
ਨਸ਼ਾ ਤਸਕਰੀ ਖ਼ਿਲਾਫ਼ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਡੀ ਕਾਰਵਾਈ ਕਰਦਿਆਂ 13 ਗ੍ਰਾਮ ਹੈਰੋਇਨ ਸਮੇਤ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਕਾਰਵਾਈ ਪੁਲਿਸ ਕਮਿਸ਼ਨਰ ਸ਼੍ਰੀ ਸਤਿੰਦਰ ਸਿੰਘ, IPS ਦੇ ਦਿਸ਼ਾ-ਨਿਰਦੇਸ਼ਾਂ ਅਤੇ ADCP-1 ਸ਼੍ਰੀ ਮੁਖਤਿਆਰ ਰਾਏ ਅਤੇ ACP ਸੈਂਟਰਲ ਸ਼੍ਰੀ ਰਾਜੇਸ਼ ਠਾਕੁਰ ਦੀ ਅਗਵਾਈ ਹੇਠ ਕੀਤੀ ਗਈ।
ਪੁਲਿਸ ਅਨੁਸਾਰ ਮਿਤੀ 30-08-2026 ਨੂੰ ਇੰਸਪੈਕਟਰ ਜਸਪਾਲ ਸਿੰਘ, ਮੁੱਖ ਅਫ਼ਸਰ ਥਾਣਾ ਰਾਮਾਮੰਡੀ ਦੀ ਅਗਵਾਈ ਹੇਠ SI ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਥਾਣਾ ਏਰੀਆ ਬਸਤੀ ਦਾਨਿਸ਼ਮੰਦਾ, ਚੁਗਿੱਟੀ ਅਤੇ ਆਸ-ਪਾਸ ਦੇ ਮੁਹੱਲਿਆਂ ਵਿੱਚ CASO ਆਪਰੇਸ਼ਨ ਚਲਾਇਆ ਗਿਆ।
ਇਸ ਦੌਰਾਨ ਪਹਿਲੇ ਮੁਕੱਦਮਾ ਨੰਬਰ 222 ਮਿਤੀ 30-08-2026 ਅ/ਧ 21 NDPS ਐਕਟ ਵਿੱਚ ਨਰੇਸ਼ ਕੁਮਾਰ ਉਰਫ਼ ਨੈਸ਼ਾ ਅਤੇ ਗੁਰਜੀਤ ਸਿੰਘ ਨੂੰ 7 ਗ੍ਰਾਮ ਹੈਰੋਇਨ ਸਮੇਤ ਐਕਟਿਵਾ ਨੰਬਰ PB08-EY-8616 ਨਾਲ ਕਾਬੂ ਕੀਤਾ ਗਿਆ। ਦੂਜੇ ਮੁਕੱਦਮਾ ਨੰਬਰ 223 ਮਿਤੀ 31-08-2026 ਵਿੱਚ ਅਰੁਣ ਕੁਮਾਰ ਅਤੇ ਸੰਚਿਤ ਦੁੱਗਲ ਉਰਫ਼ ਜ਼ਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਐਕਟਿਵਾ ਨੰਬਰ PB08-CM-9634 ਨਾਲ ਗ੍ਰਿਫਤਾਰ ਕੀਤਾ ਗਿਆ।
ਪੁਲਿਸ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਨੈੱਟਵਰਕ ਦੇ ਬਾਕੀ ਲੋਕਾਂ ਤੱਕ ਪਹੁੰਚਿਆ ਜਾ ਸਕੇ। ਤਫਤੀਸ਼ ਦੌਰਾਨ ਜਿਨ੍ਹਾਂ ਵੀ ਵਿਅਕਤੀਆਂ ਦਾ ਨਾਮ ਸਾਹਮਣੇ ਆਵੇਗਾ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।