ਜਲੰਧਰ, 31 ਅਗਸਤ : Prime Punjab
ਪੰਜਾਬ ਪੁਲਿਸ ਨੇ ਜਲੰਧਰ ‘ਚ ਇੱਕ ਵੱਡੀ ਕਾਰਵਾਈ ਕਰਦਿਆਂ ਥਾਣਾ ਬਸਤੀ ਬਾਵਾ ਖੇਲ ਦੇ SHO ਇੰਸਪੈਕਟਰ ਜੈ ਇੰਦਰ ਸਿੰਘ ਨੂੰ ਸਸਪੈਂਡ ਕਰਕੇ ਪੁਲਿਸ ਲਾਈਨ ਹਾਜ਼ਰ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਹੁਣ ਸਬ-ਇੰਸਪੈਕਟਰ ਗੁਰਦੀਪ ਸਿੰਘ ਨੂੰ ਥਾਣੇ ਦਾ ਨਵਾਂ ਚਾਰਜ ਸੌਂਪਿਆ ਗਿਆ ਹੈ।
ਸੂਤਰਾਂ ਅਨੁਸਾਰ ਇਲਾਕੇ ‘ਚ ਵੱਧ ਰਹੀ ਗੈਂਗਵਾਰ ਅਤੇ ਗੈਂਗਸਟਰਾਂ ‘ਤੇ ਕਾਰਵਾਈ ਨਾ ਕਰਨ ਨੂੰ ਲੈ ਕੇ ਇਹ ਕਾਰਵਾਈ ਕੀਤੀ ਗਈ ਹੈ। ਇਹ ਐਕਸ਼ਨ ADCP ਸਿਟੀ-2 ਮਾਧਵੀ ਸ਼ਰਮਾ ਦੀ ਜਾਂਚ ਰਿਪੋਰਟ ਤੋਂ ਬਾਅਦ ਲਿਆ ਗਿਆ ਹੈ।
ਜਾਂਚ ਦੌਰਾਨ ਇੰਸਪੈਕਟਰ ਜੈ ਇੰਦਰ ਸਿੰਘ ਦੇ ਮੋਬਾਇਲ ਫੋਨ ਦੀ ਜਾਂਚ ਕੀਤੀ ਗਈ, ਜਿਸ ਵਿੱਚ ਕੁਝ ਸ਼ੱਕੀ ਵਿਅਕਤੀਆਂ ਨਾਲ ਉਨ੍ਹਾਂ ਦੀ ਗੱਲਬਾਤ ਦੇ ਸਬੂਤ ਮਿਲੇ ਹਨ। ਪੁਲਿਸ ਇਨ੍ਹਾਂ ਵਿਅਕਤੀਆਂ ਦੀਆਂ ਗਤੀਵਿਧੀਆਂ ਨੂੰ ਸ਼ੱਕੀ ਮੰਨ ਰਹੀ ਹੈ। ਇਸ ਸਬੰਧੀ ਇੱਕ ਵੱਖਰੀ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ ਅਤੇ ਸ਼ੱਕੀ ਸੰਪਰਕਾਂ ਨੂੰ ਲੈ ਕੇ ਹੋਰ ਡੂੰਘਾਈ ਨਾਲ ਜਾਂਚ ਜਾਰੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।