Director : Manvir Singh Walia
Editor : Jatin Kumar Sahota
ਜਲੰਧਰ, 31 ਅਗਸਤ : Prime Punjab
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਲੰਬੇ ਸਮੇਂ ਤੋਂ ਥਾਣਿਆਂ ਵਿੱਚ ਬੇਦਾਅਵਾ ਖੜ੍ਹੇ 232 ਜ਼ਬਤ ਵਾਹਨਾਂ ਦੀ ਨਿਲਾਮੀ ਕਰ ਦਿੱਤੀ ਹੈ। ਇਹ ਖੁੱਲ੍ਹੀ ਬੋਲੀ ਨਿਲਾਮੀ 31/08/2026 ਨੂੰ ਪੁਲਿਸ ਲਾਈਨਜ਼, ਜਲੰਧਰ ਵਿਖੇ 6 ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਸਰਕਾਰੀ ਨਿਯਮਾਂ ਅਨੁਸਾਰ ਕੀਤੀ ਗਈ।
ਪੁਲਿਸ ਅਨੁਸਾਰ ਇਹ ਨਿਲਾਮੀ ਪੁਲਿਸ ਕਮਿਸ਼ਨਰ ਸ਼੍ਰੀ ਸਤਿੰਦਰ ਸਿੰਘ, IPS ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਤੇ DCP ਸਪੈਸ਼ਲ ਬ੍ਰਾਂਚ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਅਤੇ ADCP ਟ੍ਰੈਫਿਕ ਸ਼੍ਰੀ ਗੁਰਬਾਜ਼ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। ਇਹ ਵਾਹਨ ਥਾਣਾ ਡਵੀਜ਼ਨ ਨੰਬਰ 2 ਅਤੇ ਥਾਣਾ ਨਵੀਂ ਬਾਰਾਦਰੀ ਨਾਲ ਸਬੰਧਤ ਸਨ, ਜਿਨ੍ਹਾਂ ਵਿੱਚ ਵੱਖ-ਵੱਖ ਕੇਸਾਂ ‘ਚ ਨਿਪਟਾਏ ਗਏ ਅਤੇ ਮੋਟਰ ਵਹੀਕਲ ਐਕਟ ਦੀ ਧਾਰਾ 207 ਤਹਿਤ ਜ਼ਬਤ ਕੀਤੇ ਗਏ ਵਾਹਨ ਸ਼ਾਮਲ ਸਨ, ਜੋ ਲੰਬੇ ਸਮੇਂ ਤੋਂ ਮਾਲਕਾਂ ਵੱਲੋਂ ਛੁਡਵਾਏ ਨਹੀਂ ਗਏ ਸਨ।
ਇਸ ਪਾਰਦਰਸ਼ੀ ਨਿਲਾਮੀ ਪ੍ਰਕਿਰਿਆ ‘ਚ ਕੁੱਲ 19 ਬੋਲੀਕਾਰਾਂ ਨੇ ਹਿੱਸਾ ਲਿਆ ਅਤੇ ਸਫਲ ਬੋਲੀਕਾਰਾਂ ਨੇ ਸਰਕਾਰੀ ਨਿਯਮਾਂ ਅਨੁਸਾਰ ਵਾਹਨ ਖਰੀਦੇ। ਪੁਲਿਸ ਨੇ ਦੱਸਿਆ ਕਿ ਨਿਲਾਮੀ ਤੋਂ ਪ੍ਰਾਪਤ ਹੋਈ ਕੁੱਲ ਰਕਮ ਸਰਕਾਰੀ ਨਿਯਮਾਂ ਅਨੁਸਾਰ ਸੂਬਾ ਸਰਕਾਰ ਦੇ ਸਬੰਧਤ ਖਾਤੇ ‘ਚ ਜਮ੍ਹਾਂ ਕਰਵਾਈ ਜਾਵੇਗੀ।
ਕਮਿਸ਼ਨਰੇਟ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਹੋਰ ਲੰਬੇ ਸਮੇਂ ਤੋਂ ਖੜ੍ਹੇ ਵਾਹਨਾਂ ਦੇ ਨਿਪਟਾਰੇ ਲਈ ਵੀ ਕਾਰਵਾਈ ਜਾਰੀ ਹੈ। ਪੁਲਿਸ ਨੇ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦਾ ਕੋਈ ਵਾਹਨ ਕਿਸੇ ਥਾਣੇ ‘ਚ ਜ਼ਬਤ ਹੈ ਅਤੇ ਕਾਨੂੰਨੀ ਤੌਰ ‘ਤੇ ਛੁਡਵਾਉਣ ਯੋਗ ਹੈ, ਤਾਂ ਉਹ ਜਲਦੀ ਤੋਂ ਜਲਦੀ ਲਿਖਤੀ ਅਰਜ਼ੀ ਨਾਲ ਸਬੰਧਤ ਥਾਣੇ ‘ਚ ਸੰਪਰਕ ਕਰਕੇ ਕਾਨੂੰਨੀ ਕਾਰਵਾਈ ਪੂਰੀ ਕਰਕੇ ਆਪਣਾ ਵਾਹਨ ਛੁਡਵਾ ਲੈਣ।





More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।