ਨਵੀਂ ਦਿੱਲੀ, 31 ਅਗਸਤ : Prime minister
ਪਰੀ ਚੌਂਕ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮੈਨਪੁਰੀ ਤੋਂ ਨੋਇਡਾ ਆ ਰਹੀ 17 ਸਾਲਾ ਨਾਬਾਲਗ ਨਾਲ ਦੋ ਵਿਅਕਤੀਆਂ ਨੇ ਚਲਦੀ ਸਲੀਪਰ ਬੱਸ ਵਿੱਚ ਕਥਿਤ ਤੌਰ ‘ਤੇ ਜਬਰ-ਜਨਾਹ ਕੀਤਾ। ਪੁਲਿਸ ਨੇ ਦੋਵੇਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ।
ਜਾਣਕਾਰੀ ਮੁਤਾਬਕ 4 ਅਗਸਤ ਦੀ ਰਾਤ ਭਾਰੀ ਬਾਰਿਸ਼ ਕਾਰਨ ਲੜਕੀ ਗਲਤੀ ਨਾਲ ਪਰੀ ਚੌਂਕ ‘ਤੇ ਉਤਰ ਗਈ ਸੀ। ਉਸ ਨੇ ਮਦਦ ਲਈ ਇੱਕ ਖਾਲੀ ਬੱਸ ਨੂੰ ਰੋਕਿਆ। ਬੱਸ ‘ਚ ਸਵਾਰ ਡਰਾਈਵਰ ਕੁਲਦੀਪ ਅਤੇ ਕੰਡਕਟਰ ਸੰਦੀਪ ਨੇ ਮਦਦ ਦੇ ਬਹਾਨੇ ਉਸ ਨੂੰ ਬੱਸ ‘ਚ ਬਿਠਾ ਲਿਆ ਅਤੇ ਬਾਅਦ ‘ਚ ਵਾਰਦਾਤ ਨੂੰ ਅੰਜਾਮ ਦੇ ਕੇ ਉਸ ਨੂੰ ਕਸ਼ਮੀਰੀ ਗੇਟ ਨੇੜੇ ਛੱਡ ਕੇ ਫਰਾਰ ਹੋ ਗਏ।
ਪੀੜਤਾ ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸੀਸੀਟੀਵੀ ਦੀ ਮਦਦ ਨਾਲ ਯੂਪੀ ਨੰਬਰ ਦੀ ਬੱਸ ਨੂੰ ਟਰੇਸ ਕਰਕੇ ਜ਼ਬਤ ਕਰ ਲਿਆ ਅਤੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਡੀਸੀਪੀ ਨਿਹਾਰਿਕਾ ਭੱਟ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਸ਼ਮੀਰੀ ਗੇਟ ਥਾਣੇ ‘ਚ BNS ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੀੜਤਾ ਦਾ ਮੈਡੀਕਲ ਕਰਵਾ ਕੇ ਉਸ ਨੂੰ ਚਾਈਲਡ ਵੈਲਫੇਅਰ ਕਮੇਟੀ ਅੱਗੇ ਪੇਸ਼ ਕਰਨ ਤੋਂ ਬਾਅਦ ਪਰਿਵਾਰ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਕਾਉਂਸਲਿੰਗ ਕਰਵਾਈ ਜਾ ਰਹੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।