Pages

Pages

CM ਮਾਨ ਦਾ ਵੱਡਾ ਦਾਅਵਾ – ਟੋਲ ਬੰਦ ਕਰਕੇ ਰੋਜ਼ਾਨਾ 70 ਲੱਖ ਦੀ ਬੱਚਤ, 70 ਲੱਖ ਔਰਤਾਂ ਨੂੰ 1000-1500 ਰੁਪਏ ਅਤੇ 10 ਲੱਖ ਤੱਕ ਮੁਫਤ ਇਲਾਜ।

ਜਲੰਧਰ, 01 ਸਤੰਬਰ : Prime Punjab 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਨੌਕਰੀਆਂ ਦਿੱਤੀਆਂ, ਸੜਕਾਂ ਦਾ ਸੁਧਾਰ ਕੀਤਾ ਅਤੇ ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਬਚਾਏ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਭਰ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ।

CM ਮਾਨ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇਸ਼ ਦੀ ਪਹਿਲੀ ਸਕੀਮ ਹੈ ਜਿਸ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ, ਜਿਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਦੇ ਨਾਲ ਹੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਆਮ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ SC ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਦਿੱਤਾ ਜਾ ਰਿਹਾ ਹੈ। ਇਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਗਏ ਹਨ।

 

ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 70.92 ਲੱਖ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ ਅਤੇ ਨਵੀਆਂ ਰਜਿਸਟਰ ਹੋਈਆਂ 5.20 ਲੱਖ ਲਾਭਪਾਤਰੀਆਂ ਲਈ 181.50 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਲਗਭਗ 97% ਔਰਤਾਂ ਨੂੰ ਇਸ ਸਕੀਮ ਦਾ ਫਾਇਦਾ ਮਿਲੇਗਾ। ਉਨ੍ਹਾਂ ਇਸਨੂੰ ਦੁਨੀਆ ਦੀ ਸਭ ਤੋਂ ਵੱਡੀ ਸਮਾਜਿਕ ਕ੍ਰਾਂਤੀ ਦੱਸਿਆ ਜੋ ਔਰਤਾਂ ਨੂੰ ਆਰਥਿਕ ਤੌਰ ‘ਤੇ ਸਮਰੱਥ ਬਣਾਏਗੀ।

ਸਿੱਖਿਆ ‘ਤੇ ਬੋਲਦਿਆਂ CM ਨੇ ਕਿਹਾ ਕਿ 2021 ‘ਚ ਸਰਕਾਰੀ ਸਕੂਲਾਂ ਦੇ ਸਿਰਫ 80 ਬੱਚਿਆਂ ਨੇ NEET ਪਾਸ ਕੀਤੀ ਸੀ, ਜਦਕਿ 2026 ‘ਚ ਇਹ ਗਿਣਤੀ 11 ਗੁਣਾ ਵਧ ਕੇ 882 ਹੋ ਗਈ ਹੈ, ਜਿਸ ਨਾਲ ਪੰਜਾਬ ਨੇ ਕੇਰਲ ਨੂੰ ਵੀ ਪਛਾੜ ਦਿੱਤਾ ਹੈ। ਸਿੰਚਾਈ ‘ਚ 1,587 ਪਿੰਡਾਂ ‘ਚ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਿਆ ਹੈ। ਨਹਿਰੀ ਰਕਬਾ 20.89 ਲੱਖ ਏਕੜ ਤੋਂ ਵਧ ਕੇ 60.30 ਲੱਖ ਏਕੜ (26% ਤੋਂ 80%) ਹੋ ਗਿਆ ਹੈ, ਜਿਸ ਲਈ 7,200 ਕਰੋੜ ਖਰਚ ਕੀਤੇ ਗਏ ਹਨ।