ਮੋਹਾਲੀ, 03 ਸਤੰਬਰ : Prime Punjab
ਮੋਹਾਲੀ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਥਾਣਾ ਸੋਹਾਣਾ ਏਰੀਏ ‘ਚ ਇੱਕ ਪੁਲਿਸ ਮੁਲਾਜ਼ਮ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ASI ਓਂਕਾਰ ਸਿੰਘ ਵਜੋਂ ਹੋਈ ਹੈ, ਜੋ ਕਿ ਇੱਕ ਸਾਬਕਾ IPS ਅਧਿਕਾਰੀ ਦੀ ਸੁਰੱਖਿਆ ‘ਚ ਗੰਨਮੈਨ ਵਜੋਂ ਤਾਇਨਾਤ ਸੀ।
ਸੂਤਰਾਂ ਮੁਤਾਬਕ ਓਂਕਾਰ ਸਿੰਘ ਨੂੰ 6 ਗੋਲੀਆਂ ਲੱਗੀਆਂ ਹਨ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਖੁਦਕੁਸ਼ੀ ਹੈ ਜਾਂ ਕਤਲ, ਇਸ ਬਾਰੇ ਹਾਲੇ ਤੱਕ ਸਸਪੈਂਸ ਬਣਿਆ ਹੋਇਆ ਹੈ। ਮੋਹਾਲੀ ਪੁਲਿਸ ਇਸ ਮਾਮਲੇ ‘ਚ ਕੁਝ ਵੀ ਬੋਲਣ ਤੋਂ ਬਚ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੋਹਾਲੀ ਦੇ ਸਿਵਲ ਹਸਪਤਾਲ ‘ਚ ਪਹੁੰਚਾਇਆ ਹੈ। ਪੁਲਿਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਪਰਿਵਾਰ ਨਾਲ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਪੁਲਿਸ ਮਹਿਕਮੇ ‘ਚ ਸੋਗ ਦੀ ਲਹਿਰ ਹੈ। ਕੀ ਇਹ ਆਪਣੀ ਸਰਵਿਸ ਰਿਵਾਲਵਰ ਨਾਲ ਕੀਤੀ ਗਈ ਖੁਦਕੁਸ਼ੀ ਹੈ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ, ਇਸਦਾ ਖੁਲਾਸਾ ਪੋਸਟਮਾਰਟਮ ਅਤੇ ਜਾਂਚ ਤੋਂ ਬਾਅਦ ਹੀ ਹੋਵੇਗਾ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।