ਜਲੰਧਰ, 04 ਸਤੰਬਰ : Prime Punjab
ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਅਧੀਨ ਪੈਂਦੇ ਇਸਲਾਮਾਬਾਦ ਮੁਹੱਲੇ ਦੇ ਸ਼੍ਰੀ ਹਨੂਮਾਨ ਜੀ ਦੇ ਮੰਦਿਰ ‘ਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਮਾਮਲੇ ‘ਤੇ ADCP ਸਿਟੀ-1 ਮੁਖਤਿਆਰ ਰਾਏ ਨੇ ਜਾਣਕਾਰੀ ਦਿੱਤੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਲਾਂਕਿ ਇਸ ਘਟਨਾ ਸਬੰਧੀ ਫਿਲਹਾਲ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ, ਪਰ ਵਾਇਰਲ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਨੇ ਖੁਦ ਹੀ ਮੁਕੱਦਮਾ ਦਰਜ ਕਰਨਾ ਸ਼ੁਰੂ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਵੱਲੋਂ ਘਟਨਾ ਵਾਲੀ ਥਾਂ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਨਾਲ ਹੀ ਟੈਕਨੀਕਲ ਤਰੀਕੇ ਨਾਲ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਚੋਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਫੜਿਆ ਜਾ ਸਕੇ।
ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਚੋਰੀ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਮੁਲਜ਼ਮਾਂ ਤੱਕ ਜਲਦੀ ਪਹੁੰਚਿਆ ਜਾ ਸਕੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।