ਜਲੰਧਰ, 04 ਸਤੰਬਰ : Prime Punjab
ਜਲੰਧਰ ਦੇ ਥਾਣਾ ਬਸਤੀ ਬਾਵਾ ਖੇਲ ਇਲਾਕੇ ਦੀ ਨਹਿਰ ‘ਚੋਂ ਕਰੀਬ 15 ਤੋਂ 20 ਸਾਲ ਦੀ ਲੜਕੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਇਸਦੀ ਜਾਣਕਾਰੀ ACP ਵੈਸਟ ਆਤਿਸ਼ ਭਾਟੀਆ ਨੇ ਦਿੱਤੀ ਹੈ।
ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਨਹਿਰ ‘ਚੋਂ ਬਾਹਰ ਕੱਢਿਆ ਗਿਆ। ਮੁੱਢਲੀ ਜਾਂਚ ‘ਚ ਲਾਸ਼ ‘ਤੇ ਕਿਸੇ ਵੀ ਤਰ੍ਹਾਂ ਦੇ ਸੱਟ ਜਾਂ ਚੋਟ ਦੇ ਨਿਸ਼ਾਨ ਨਹੀਂ ਮਿਲੇ ਹਨ, ਜਿਸ ਨਾਲ ਮਾਮਲਾ ਹੋਰ ਸ਼ੱਕੀ ਹੋ ਗਿਆ ਹੈ।
ਪੁਲਿਸ ਨੇ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਲੜਕੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਇਸ ਲੜਕੀ ਬਾਰੇ ਜਾਣਦਾ ਹੈ ਤਾਂ ਥਾਣਾ ਬਸਤੀ ਬਾਵਾ ਖੇਲ ਨਾਲ ਸੰਪਰਕ ਕਰੇ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।