Pages

Pages

ਪੰਜਾਬ ‘ਚ NH ‘ਤੇ ਖੌਫਨਾਕ ਹਾਦਸਾ! ਟਰੱਕ ਥੱਲੇ ਆਇਆ ਬਾਈਕ, 3 ਨੌਜਵਾਨਾਂ ਦੀ ਮੌਕੇ ‘ਤੇ ਮੌਤ।

ਜਲੰਧਰ, 05 ਸਤੰਬਰ : Prime Punjab 

ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਤੇਜ਼ ਰਫ਼ਤਾਰ ਪਾਰਸਲ ਟਰੱਕ ਨੇ ਮੋਟਰਸਾਈਕਲ ਨੂੰ ਕੁਚਲ ਦਿੱਤਾ, ਜਿਸ ਕਾਰਨ ਬਾਈਕ ‘ਤੇ ਸਵਾਰ 3 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

 

ਪੁਲਿਸ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਟਰੱਕ ਦੇ ਹੇਠਾਂ ਫਸ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਮ੍ਰਿਤਕਾਂ ਕੋਲੋਂ 3 ਮੋਬਾਈਲ ਫੋਨ ਬਰਾਮਦ ਹੋਏ ਹਨ, ਜੋ ਜਾਂਚ ਅਧਿਕਾਰੀ ASI ਬਾਵਾ ਸਿੰਘ ਨੂੰ ਸੌਂਪ ਦਿੱਤੇ ਗਏ ਹਨ। ਮੋਬਾਈਲਾਂ ਰਾਹੀਂ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਾਲਾ ਟਰੱਕ ਮਹਾਰਾਸ਼ਟਰ ਨੰਬਰ ਦਾ ਹੈ ਤੇ ਦੋਵੇਂ ਵਾਹਨ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਜਿਸਦੀ ਪੁਲਿਸ ਭਾਲ ਕਰ ਰਹੀ ਹੈ।